July 4, 2024 11:11 pm
Sunil Jakhar

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਾ ਵਿਖਾਉਣ ਦੇ ਮੁੱਦੇ CM ਮਾਨ ਨੇ ਸੁਨੀਲ ਜਾਖੜ ‘ਤੇ ਕੱਸਿਆ ਤੰਜ

ਚੰਡੀਗੜ੍ਹ, 05 ਦਸੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਹਟਾਉਣ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਤੇ ਇਕ ਵਾਰ ਫਿਰ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਸੁਨੀਲ ਜਾਖੜ (Sunil Jakhar) ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ‘ਚ ਖੜਣ ਦੀ ਬਜਾਏ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ, ਉਨ੍ਹਾਂ ਕਿਹਾ ਹੁਣ ਤਾਂ ਇਸ ਸੰਬੰਧੀ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ | ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ |

ਜਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਕਿਹਾ ਸੀ ਕਿ ਪੰਜਾਬ ਦੀ ਝਾਕੀ ‘ਤੇ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਲਾਈਆਂ ਗਈਆਂ ਸਨ, ਇਸ ਲਈ ਇਨ੍ਹਾਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਟਵੀਟ ਰਾਹੀਂ ਮੀਡੀਆ ਨੂੰ ਇਹ ਖਬਰ ਸਾਂਝੀ ਕੀਤੀ ਹੈ, ਜਿਸ ਵਿੱਚ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਦੇ ਕਿਸੇ ਵੀ ਝਾਂਕੀ ਵਿੱਚ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰ ਨਹੀਂ ਹੈ।