Site icon TheUnmute.com

ਤਰਨਤਾਰਨ ਹਾਦਸੇ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਐਲਾਨ, ਪਰਿਵਾਰਕ ਮੈਂਬਰਾਂ ਨੂੰ ਦਿੱਤੀ ਇਹ ਸਹੂਲਤ

Bhagwant Mann

ਚੰਡੀਗੜ੍ਹ 24 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।

ਭਗਵੰਤ ਮਾਨ (Bhagwant Mann) ਨੇ ਡਿਪਟੀ ਕਮਿਸ਼ਨਰ (Deputy Commissioner) ਅਤੇ ਸੀਨੀਅਰ ਪੁਲੀਸ ਕਪਤਾਨ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੁੰਦਾ ਹੈ ਤਾਂ ਉਸ ਦਾ ਮੁਫਤ ਇਲਾਜ ਕਰਨ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ (Bhagwant Mann) ਨੇ ਦੋ ਵਿਅਕਤੀਆਂ ਦੀ ਮੌਤ ‘ਤੇ ਅਫਸੋਸ ਪ੍ਰਗਟ ਕੀਤਾ।

Exit mobile version