CM ਮਾਨ ਨੇ ਕਰਤਾ ਵੱਡਾ ਐਲਾਨ, ਪਿੰਡਾਂ ਦੇ ਸਰਪੰਚਾਂ ਨੂੰ ਮਿਲੇਗੀ 2000 ਰੁਪਏ ਪ੍ਰਤੀ ਮਹੀਨਾ ਤਨਖਾਹ

24 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਨੇ ਹੁਣ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਦੇ ਵਿੱਚ ਓਨਾ ਸਰਪੰਚਾਂ ਦੇ ਬਾਰੇ ਗੱਲ ਕੀਤੀ ਹੈ, ਦੱਸ ਦੇਈਏ ਕਿ ਪਿੰਡਾਂ ਦੇ ਸਰਪੰਚਾਂ (sarpanch) ਨੂੰ ਹੁਣ ਪੰਜਾਬ ਸਰਕਾਰ ਵੱਲੋਂ 2000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਸਰਪੰਚਾਂ ਨੂੰ ਸਹੁੰ ਚੁੱਕਣ ਵਾਲੇ ਦਿਨ ਤੋਂ ਹੀ ਤਨਖਾਹ(salery) ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਪੰਚਾਇਤ ਦਿਵਸ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਅਸੀਂ ਜਲਦੀ ਹੀ ਦੋ ਹਜ਼ਾਰ ਦੇ ਅੱਗੇ ਇੱਕ ਹੋਰ ਜ਼ੀਰੋ ਜੋੜਾਂਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਪੰਚਾਂ ਨੂੰ 1200 ਰੁਪਏ ਦਿੱਤੇ ਜਾਂਦੇ ਸਨ। ਇਸ ਤੋਂ ਬਾਅਦ ਪੈਸੇ ਨਾ ਮਿਲਣ ਕਾਰਨ ਕੁਝ ਪੰਚਾਇਤਾਂ ਅਦਾਲਤ ਗਈਆਂ। ਇਸ ਤੋਂ ਬਾਅਦ ਸਰਕਾਰ ਨੇ 2019 ਵਿੱਚ ਪੈਨਸ਼ਨ ਬੰਦ ਕਰ ਦਿੱਤੀ।

ਨਸ਼ਾ ਮੁਕਤ ਪਿੰਡ ਨੂੰ ਮਿਲੇਗਾ ਵਿਸ਼ੇਸ਼ ਫੰਡ-ਮੁੱਖ ਮੰਤਰੀ

ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। ਇਸ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਈ ਪੰਚਾਇਤਾਂ ਨੇ ਵੀ ਸਹਿਯੋਗ ਦਿੱਤਾ ਹੈ। ਜਿਹੜਾ ਪਿੰਡ ਨਸ਼ਾ ਮੁਕਤ ਹੋਵੇਗਾ, ਉਸ ਨੂੰ ਵਿਕਾਸ ਲਈ 1 ਲੱਖ ਰੁਪਏ ਦਾ ਵਿਸ਼ੇਸ਼ ਫੰਡ ਦਿੱਤਾ ਜਾਵੇਗਾ।

Read More: CM ਮਾਨ ਨੇ ਸੱਦੀ ਉੱਚ ਪੱਧਰੀ ਸੁਰੱਖਿਆ ਮੀਟਿੰਗ, ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਦਿੱਤਾ ਜਾਵੇਗਾ ਜ਼ੋਰ

Scroll to Top