11 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant singh maan) ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਵੀ ਠੀਕ ਆਏ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਬਿਮਾਰੀ ਕਾਰਨ ਉਨ੍ਹਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ।
ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਦੇ ਪੰਜਾਬ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ, ਕਟਾਰੀਆ ਨੇ ਹਸਪਤਾਲ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
Read More: ਪੰਜਾਬ ਤੁਹਾਡਾ ਕਰਜ਼ਦਾਰ ਹੈ: CM ਮਾਨ ਨੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਕੀਤਾ ਧੰਨਵਾਦ