CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

14 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਗਈ| ਇਸ ਬੈਠਕ ਵਿੱਚ ਕੇਂਦਰੀ ਰਾਜ
ਰਵਨੀਤ ਬਿੱਟੂ ਵੀ ਹਾਜ਼ਰ ਰਹੇ | CM ਮਾਨ ਦੇ ਵਲੋਂ ਇਸ ਬੈਠਕ ਦੇ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਥੇ ਹੀ ਸੀਐਮ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।


ਉੱਥੇ ਹੀ CM ਮਾਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਆੜ੍ਹਤੀਆਂ ਦੇ ਕਮਿਸ਼ਨ ਨੂੰ ਵੀ ਵਿਚਾਰਨ ਦਾ ਭਰੋਸਾ ਦਿੱਤਾ ਹੈ। ਪੰਜਾਬ ਵਿੱਚ ਇਸ ਵਾਰ ਝੋਨੇ ਦੀ ਵਧੀਆ ਫ਼ਸਲ ਹੋਈ ਹੈ। ਦੱਸ ਦੇਈਏ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਬੈਠਕ ਤੋਂ ਬਾਅਦ ਸੀਐਮ ਭਗਵੰਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਬੈਠਕ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ। ਇਸ ਵਾਰ ਅਸੀਂ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਅਨਾਜ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਕੇਂਦਰ ਤੋਂ ਮਿਲਣ ਵਾਲਾ ਪੈਸਾ ਵੀ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਡੀਏਪੀ ਦਾ ਸਟਾਕ ਮਿਲਣਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਯੂਕਰੇਨ ਅਤੇ ਰੂਸ ਦੀ ਜੰਗ ਕਾਰਨ ਇਸ ਵਾਰ ਕਣਕ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।

 

Scroll to Top