CM ਮਾਨ ਪਹੁੰਚੇ ਦਿੱਲੀ, ਮੰਤਰੀ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ

7 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ (GURUGRAM JAIL) ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦਿੱਲੀ ਪਹੁੰਚੇ ਹਨ। ਰਾਜਨੀਤਿਕ ਅਤੇ ਕਾਨੂੰਨੀ ਸਥਿਤੀ ਨੂੰ ਦੇਖਦੇ ਹੋਏ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਸੰਜੀਵ ਅਰੋੜਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੰਡੀਗੜ੍ਹ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਅਦਾਲਤ ਨੇ ਬਾਅਦ ਵਿੱਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਸੰਜੀਵ ਅਰੋੜਾ ਦੀ ਕਾਨੂੰਨੀ ਟੀਮ ਉਨ੍ਹਾਂ ਲਈ ਜ਼ਮਾਨਤ ਦੀ ਮੰਗ ਕਰ ਰਹੀ ਹੈ।

Read More: ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ, ਜਾਣੋ ਵੇਰਵਾ

 

ਵਿਦੇਸ਼

Scroll to Top