bhagwant maan

ਹਰਿਆਣਾ ਦੀ ਭਾਖੜਾ ਨਹਿਰ ‘ਚ ਜਾ.ਨ ਗੁਆਉਣ ਵਾਲਿਆਂ ਨੂੰ CM ਮਾਨ ਦੇਣਗੇ ਮੁਆਵਜ਼ਾ

4 ਫਰਵਰੀ 2025: ਹਰਿਆਣਾ ਦੀ ਸਰਹੱਦ ਨੇੜੇ ਭਾਖੜਾ ਨਹਿਰ ਵਿੱਚ ਇੱਕ ਕਰੂਜ਼ਰ ਗੱਡੀ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਰਾਹਤ ਫੰਡ ਦੇਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ (bhagwant singh maan) ਮਾਨ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਦੇ ਹਲਕਾ ਬੁਢਲਾਡਾ ਦੇ ਪਿੰਡ ਰਿਉਂਦ ਕਲਾਂ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਅਤੇ ਪਿੰਡ ਸਸਪਲੀ ਦੀ ਇੱਕ ਔਰਤ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਜਦਕਿ ਇੱਕ ਬੱਚਾ ਅਰਮਾਨ ਵਾਲ-ਵਾਲ ਬਚ ਗਿਆ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀ ਅਰਮਾਨ (arman) ਦੇ ਇਲਾਜ ਲਈ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Read More: CM ਮਾਨ ਨੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਕਰਤਾ ਵੱਡਾ ਐਲਾਨ

Scroll to Top