Site icon TheUnmute.com

CM ਮਾਨ ਵਲੋਂ ਪੰਜਾਬੀ ਗਾਇਕਾਂ ਨੂੰ ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

PSTET

ਚੰਡੀਗੜ੍ਹ 13 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਹੁਣ ਪੰਜਾਬੀ ਗੀਤਾਂ ਵਿੱਚ ਗੰਨ ਕਲਚਰ ਦੇ ਵਧਾਵਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰ ਦੇਣ । ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ ‘ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਅਜਿਹੇ ਗੀਤਾ ਗਾਉਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ ।

ਸੀਐਮ ਭਗਵੰਤ ਮਾਨ (CM Bhagwant Mann) ਨੇ ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

Exit mobile version