Site icon TheUnmute.com

ਮੋਹਾਲੀ-ਖਰੜ ‘ਚ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ CM ਮਾਨ ਵੱਲੋਂ ਦੌਰਾ

Mohali-Kharar

ਚੰਡੀਗੜ੍ਹ ,10 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ-ਖਰੜ (Mohali-Kharar) ਅਤੇ ਰੋਪੜ ਵਿੱਚ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Exit mobile version