ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ (Patiala) ਦਾ ਦੌਰਾ ਕਰਨਗੇ। ਇੱਥੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਲਈ ਕਈ ਐਲਾਨ ਵੀ ਕੀਤੇ ਜਾ ਸਕਦੇ ਹਨ। ਹੁਣ ਜਲਦੀ ਹੀ ਪਟਿਆਲਾ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।
ਇਸਤੋਂ ਬਾਅਦ ਉਹ ਫਾਜ਼ਿਲਕਾ ਜਾ ਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਾਲ ਸਬੰਧਤ ਚੈੱਕ ਦੇਣਗੇ | ਪੰਜਾਬ ਦੇ ਕਿਸਾਨਾਂ ਨੂੰ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਗੇ।। ਜ਼ਿਕਰਯੋਗ ਹੈ ਕਿ ਸਾਲ 2020 ‘ਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ।
ਜਿਕਰਯੋਗ ਹੈ ਕਿ ਸਾਲ 2020 ਵਿੱਚ ਗੁਲਾਬੀ ਸੁੰਡੀ, ਬੇਮੌਸਮੀ ਬਾਰਿਸ਼ ਅਤੇ ਹੋਰ ਕਾਰਨਾਂ ਕਾਰਨ ਸੂਬੇ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਅਬੋਹਰ ਅਤੇ ਬੱਲੂਆਣਾ ਖੇਤਰਾਂ ਵਿੱਚ ਵੀ ਸਾਲ 2020 ਵਿੱਚ ਬਾਰਸ਼ਾਂ ਕਾਰਨ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ। ਮੀਂਹ ਕਾਰਨ ਅਬੋਹਰ ਅਤੇ ਬੱਲੂਆਣਾ ਖੇਤਰ ਵਿੱਚ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।