8 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਅੱਜ ਅੰਮ੍ਰਿਤਸਰ ਜਾਣਗੇ। ਜਿੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ (Khalsa College for Women) ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ (International Women’s Day) ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਇਹ ਪ੍ਰੋਗਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਜਾਵੇਗੀ।
ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਮੁੱਖ ਮੰਤਰੀ ਔਰਤਾਂ (women’s) ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਸਰਕਾਰ ਦੀਆਂ ਨਵੀਆਂ ਸਕੀਮਾਂ ਅਤੇ ਔਰਤਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਵਿਚਾਰ ਚਰਚਾਵਾਂ ਕਰ ਸਕਦੇ ਹਨ। ਇਸ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਅਤੇ ਔਰਤਾਂ ਭਾਗ ਲੈਣਗੀਆਂ।
ਸਰਕਾਰੀ ਕਰਮਚਾਰੀਆਂ ਕੋਲ ਅੱਜ ਛੁੱਟੀ ਦਾ ਵਿਕਲਪ ਹੈ
ਪੰਜਾਬ ਸਰਕਾਰ ਦੀ ਛੁੱਟੀਆਂ ਦੀ ਸੂਚੀ ਅਨੁਸਾਰ ਅੱਜ ਯਾਨੀ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਮਹਿਲਾ (International Women’s Day) ਦਿਵਸ ਮੌਕੇ ਸਰਕਾਰੀ ਛੁੱਟੀ ਹੋਵੇਗੀ। ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਐਲਾਨੀ ਹੈ, ਜੋ ਕਿ ਸਰਕਾਰੀ ਮੁਲਾਜ਼ਮਾਂ ਲਈ ਹੋਵੇਗੀ। ਹਾਲਾਂਕਿ, ਰਾਜ ਵਿੱਚ ਸਕੂਲ ਅਤੇ ਕਾਲਜ 8 ਮਾਰਚ ਨੂੰ ਆਮ ਵਾਂਗ ਖੁੱਲੇ ਰਹਿਣਗੇ। ਪਰ ਸਰਕਾਰੀ ਕਰਮਚਾਰੀਆਂ ਕੋਲ ਛੁੱਟੀ ਲੈਣ ਦਾ ਵਿਕਲਪ ਹੋਵੇਗਾ।