ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ (Fazilka) ਦਾ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਅੱਜ ਸਰਹੱਦੀ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ। ਪਾਈਪ ਲਾਈਨ ਰਾਹੀਂ 122 ਪਿੰਡਾਂ ਅਤੇ 15 ਢਾਣੀਆਂ ਨੂੰ ਸ਼ੁੱਧ ਪਾਣੀ ਮਿਲੇਗਾ। ਪ੍ਰਾਪਤ ਜਾਣਕਰੀ ਅਨੁਸਾਰ ਕਰੀਬ 700 ਕਿਲੋਮੀਟਰ ਪਾਈਪਲਾਈਨ ਵਿਛਾਈ ਜਾਵੇਗੀ।
ਫਰਵਰੀ 22, 2025 10:08 ਬਾਃ ਦੁਃ