ਅੰਮ੍ਰਿਤਸਰ 26 ਜਨਵਰੀ 2023: ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਦਿਆਂ ਵਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਅੰਮ੍ਰਿਤਸਰ (Amritsar) ਪਹੁੰਚਣਗੇ ਜਿੱਥੇ ਉਹ 400 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਪੰਜਾਬ ‘ਚ 400 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ, ਹੁਣ ਕੁੱਲ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਹੋ ਜਾਣਗੇ | ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।
ਤੁਹਾਨੂੰ ਦੱਸ ਦੇਈਏ ਕਿ 15 ਅਗਸਤ 2022 ਨੂੰ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10,00,000 ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਟੈਸਟ ਕਰਵਾਇਆ ਹੈ।