5 ਅਕਤੂਬਰ 2025: ਮੁੱਖ ਮੰਤਰੀ ਭਗਵੰਤ ਮਾਨ (Bhagwant maan) ਅੱਜ (ਐਤਵਾਰ) ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ‘ਤੇ ਆਉਣਗੇ। ਮੁੱਖ ਮੰਤਰੀ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਅਰਦਾਸ ਵੀ ਕਰਨਗੇ। ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਸੂਬੇ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਲਹਿਰਾਗਾਗਾ ਦਾ ਦੌਰਾ ਕੀਤਾ ਸੀ ਅਤੇ ਉੱਥੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਸੀ।
ਅੱਜ ਆਨੰਦਪੁਰ ਸਾਹਿਬ ਦੀ ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਨਵੀਂ ਵਿਰਾਸਤੀ ਗਲੀ ਦਾ ਉਦਘਾਟਨ ਕਰਨਗੇ। ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਵਿਸ਼ਵ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਵੀ ਕਰਨਗੇ।
Read More: CM ਮਾਨ ਜਾਣਗੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ, ਜਾਣੋ ਵੇਰਵਾ