31 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਲਿੰਕ ‘ਤੇ ਕਰੋ ਕਲਿੱਕ ‘ਤੇ ਜਾਣੋ ਚਿੱਠੀ ‘ਚ ਕੀ ਕੁੱਝ- ਕੁੱਝ ਲਿਖਿਆ
https://www.facebook.com/photo/?fbid=1355040049326376&set=pcb.1355040159326365
ਉਨ੍ਹਾਂ ਕਿਹਾ – ਹੁਣ ਤੱਕ 1000 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦੋਂ ਕਿ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ। ਹੜ੍ਹਾਂ ਦਾ ਸਭ ਤੋਂ ਵੱਧ ਪ੍ਰਭਾਵ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ SDRF ਦੇ ਨਿਯਮਾਂ ਵਿੱਚ ਬਦਲਾਅ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਲਈ ਤਿਆਰ ਹੈ, ਪਰ ਇਸ ਲਈ ਕੇਂਦਰ ਸਰਕਾਰ ਦੀ ਸਹਿਮਤੀ ਜ਼ਰੂਰੀ ਹੈ।
ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ, ਹੜ੍ਹ ਦੇ ਪਾਣੀ ਵਿੱਚ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬੀ ।
Read More: ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਲਈ CM ਰਾਹਤ ਫੰਡ ‘ਚ ਤਨਖਾਹ ਦਾਨ ਕਰਨ ਦਾ ਕੀਤਾ ਫੈਸਲਾ




