Plane crash

ਪੰਜਾਬ ਦੇ ਪਾਣੀ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਅਸੀਂ ਕਿਸੇ ਵੀ ਕੀਮਤ ‘ਤੇ ਭਾਜਪਾ ਦੀ ਇੱਕ ਹੋਰ ਲੁੱਟ ਬਰਦਾਸ਼ਤ ਨਹੀਂ ਕਰਾਂਗੇ

1 ਮਈ 2025: ਪੰਜਾਬ (Punjab water) ਦੇ ਪਾਣੀਆਂ ਨੂੰ ਲੈ ਕੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਰਾ ਪੰਜਾਬ, ਜੋ ਕਿ ਪੰਜਾਬ ਅਤੇ ਪੰਜਾਬੀਆਂ ਦਾ ਹੱਕ ਹੈ, ਉਹ ਪਾਣੀ ਬੀਬੀਐਮਬੀ ਰਾਹੀਂ ਹਰਿਆਣਾ (haryana) ਨੂੰ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ।

ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ (bjp goverment) ਪੰਜਾਬ ਵਿਰੁੱਧ ਇੱਕਜੁੱਟ ਹੋ ਗਈ ਹੈ। ਅਸੀਂ ਕਿਸੇ ਵੀ ਕੀਮਤ ‘ਤੇ ਭਾਜਪਾ ਵੱਲੋਂ ਆਪਣੇ ਅਧਿਕਾਰਾਂ ਦੀ ਇੱਕ ਹੋਰ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਭਾਜਪਾ ਨੂੰ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਉਥੇ ਹੀ CM ਮਾਨ ਨੇ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਦੀ ਆਪਣੀ ਨਹੀਂ ਹੋ ਸਕਦੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣਾ ਹੱਕਦਾਰ ਹਿੱਸਾ ਲੈ ਚੁੱਕਾ ਹੈ।

Read More: BBMB: ਭਾਖੜਾ ਡੈਮ ਤੋਂ ਹਰਿਆਣਾ ਨੂੰ ਛੱਡਿਆ ਜਾਵੇ ਪਾਣੀ, ਮੀਟਿੰਗ ‘ਚ ਲਿਆ ਗਿਆ ਫੈਸਲਾ

Scroll to Top