Mohali

CM ਮਾਨ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ‘ਚ ਸ਼ਾਮਲ ਕਰਨ ਦੀ ਸਿਫਾਰਿਸ਼ ਦੀ MLA ਕੁਲਵੰਤ ਸਿੰਘ ਵੱਲੋਂ ਸ਼ਲਾਘਾ

ਮੋਹਾਲੀ, 16 ਜੂਨ 2023: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਮੋਹਾਲੀ (Mohali) ਦੇ ਸੈਕਟਰ-79 ਵਿੱਚ ਪਹੁੰਚੇ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੱਲ ਕੀਤਾ, ਕੁਝ ਸਮੱਸਿਆਵਾਂ ਦਾ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਦੀ ਸਰਕਾਰ ਵੱਲੋਂ ’ਸਰਕਾਰ ਤੁਹਾਡੇ ਦੁਆਰ’ ਪ੍ਰਗਰਾਮ ਤਹਿਤ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਇਸ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਮੌਜੂਦਾ ਮੇਅਰ ‘ਤੇ ਤੰਜ ਕੱਸਦਿਆ ਕਿਹਾ ਕਿ ਜਦੋਂ ਅਨਾੜੀ ਵਾਗਡੋਰ ਸੰਭਾਲਣਗੇ ਤਾਂ ਇਹੀ ਹਾਲ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫਾਈ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ |

Mohali

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਪੁਰੀ ਨਾਲ ਗੱਲਬਾਤ ਕਰਕੇ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ‘ਚ ਸ਼ਾਮਲ ਕਰਨ ਦੀ ਸਿਫਾਰਿਸ਼ ਦੀ ਕੁਲਵੰਤ ਸਿੰਘ ਨੇ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾਂ ਹੀ ਮੋਹਾਲੀ ਨੂੰ ਮਹਤੱਤਾ ਦਿੱਤੀ ਜਾਂਦੀ ਹੈ, ਜਲਦੀ ਹੀ 15 ਕਰੋੜ ਦੀ ਲਾਗਤ ਨਾਲ ਪੂਰੇ ਸ਼ਹਿਰ ਚ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ।

Scroll to Top