July 5, 2024 6:18 am
Punjab Governor

ਪੰਜਾਬ ਰਾਜਪਾਲ ਦੀ ਚਿੱਠੀ ‘ਤੇ CM ਮਾਨ ਦਾ ਬਿਆਨ, ਕਿਹਾ- ਚਾਰੇ ਬਿੱਲ ਪਾਸ ਹੋ ਜਾਣਗੇ, ਥੋੜ੍ਹਾ ਇੰਤਜ਼ਾਰ ਕਰੋ

ਚੰਡੀਗੜ੍ਹ 25 ਜੁਲਾਈ 2023: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੰਵਿਧਾਨਕ ਹੈ ਜਾਂ ਗੈਰ-ਸੰਵਿਧਾਨਕ ਇਸ ਨੂੰ ਲੈ ਕੇ ਰਾਜਪਾਲ ਪੰਜਾਬ (Punjab Governor) ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ । ਜਿੱਥੇ ਪੰਜਾਬ ਦੇ ਰਾਜਪਾਲ ਨੇ ਬੀਤੇ ਦਿਨੀ ਇੱਕ ਪੱਤਰ ਲਿਖ ਕੇ ਇਜਲਾਸ ਨੂੰ ਦੂਜੀ ਵਾਰ ਅਸੰਵਿਧਾਨਕ ਕਰਾਰ ਦਿੱਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰੇ ਬਿੱਲਾਂ ਨੂੰ ਪਾਸ ਕਰਕੇ ਕੁਝ ਦੇਰ ਉਡੀਕ ਕਰਨ ਦੀ ਗੱਲ ਕਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਹੀ ਨਹੀਂ, ਸਾਰੇ ਚਾਰ ਬਿੱਲ (ਸਿੱਖ ਗੁਰਦੁਆਰਾ ਐਕਟ 1925 ਸੋਧ, ਪੰਜਾਬ ਪੁਲਿਸ ਸੋਧ ਬਿੱਲ, ਯੂਨੀਵਰਸਿਟੀ ਲਾਅ ਸੋਧ ਬਿੱਲ ਅਤੇ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ) ਅਜੇ ਪੈਂਡਿੰਗ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਇਸ ਨੂੰ ਗੈਰ-ਸੰਵਿਧਾਨਕ ਕਹਿ ਰਹੇ ਹਨ ? ਉਨ੍ਹਾਂ ਨੇ ਕਦੇ ਵੀ ਬਜਟ ਸੈਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਜਾ ਕੇ ਕਿਵੇਂ ਕਿਹਾ ਕਿ ਇਹ ਸੰਵਿਧਾਨਕ ਹੈ। ਮੁੱਖ ਮੰਤਰੀ ਨੇ ਕਿਹਾ ਚਾਰੇ ਬਿੱਲ ਪਾਸ ਹੋ ਜਾਣਗੇ, ਥੋੜ੍ਹਾ ਇੰਤਜ਼ਾਰ ਕਰੋ। ਮੁੱਖ ਮੰਤਰੀ ਮਾਨ ਪੰਜਾਬ ਯੂਨੀਵਰਸਿਟੀ ਵਿੱਚ ਨਵੇਂ ਬਣੇ ਹੋਸਟਲਾਂ ਦੇ ਉਦਘਾਟਨ ਮੌਕੇ ਪੁੱਜੇ ਸਨ।