IAS officer Parampal Kaur

CM ਮਾਨ ਦਾ ਚਰਨਜੀਤ ਚੰਨੀ ਨੂੰ ਅਲਟੀਮੇਟਮ, ਕਿਹਾ- ਖਿਡਾਰੀ ਤੋਂ ਰਿਸ਼ਵਤ ਮੰਗਣ ਦਾ ਵੇਰਵਾ 31 ਮਈ ਤੱਕ ਕਰਨ ਜਨਤਕ

ਚੰਡੀਗੜ੍ਹ, 25 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ 31 ਮਈ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਸਾਰੇ ਵੇਰਵੇ ਜਨਤਕ ਕਰ ਲੈਣ, ਨਹੀਂ ਤਾਂ 2 ਵਜੇ ਤੋਂ ਬਾਅਦ ਉਹ ਖੁਦ ਸਾਰਾ ਵੇਰਵਾ ਜਨਤਕ ਕਰ ਦੇਣਗੇ। ਮੁੱਖ ਮੰਤਰੀ ਨੇ ਲਿਖਿਆ ਕਿ ਮਾਣਯੋਗ ਚਰਨਜੀਤ ਚੰਨੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫਿਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ |

 

Scroll to Top