Principal

ਵਿਦਿਆਰਥਣਾਂ ਨਾਲ ਬਦਸਲੂਕੀ ਮਾਮਲੇ ‘ਚ CM ਮਨੋਹਰ ਲਾਲ ਨੇ ਪ੍ਰਿੰਸੀਪਲ ਨੂੰ ਬਰਖ਼ਾਸਤ ਕਰਨ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 28 ਨਵੰਬਰ 2023: ਹਰਿਆਣਾ ਸਰਕਾਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਉਚਾਨਾ ਮੰਡੀ, ਜੀਂਦ ਜ਼ਿਲ੍ਹੇ ਵਿੱਚ ਵਿਦਿਆਰਥਣਾਂ ਨਾਲ ਦੁਰਵਿਵਹਾਰ ਦੀ ਘਟਨਾ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਪ੍ਰਿੰਸੀਪਲ (Principal) ਕਰਤਾਰ ਸਿੰਘ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਕੀਤਾ ਹੈ। ਵਿਭਾਗ ਵੱਲੋਂ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪ੍ਰਿੰਸੀਪਲ ਖ਼ਿਲਾਫ਼ ਬਰਖ਼ਾਸਤਗੀ ਦੀ ਕਾਰਵਾਈ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਹਰਿਆਣਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੰਵਿਧਾਨ ਦੀ ਧਾਰਾ 311 (ਬੀ) ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਕਾਰਵਾਈ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ.(ਸੀ) ਉਚਾਨਾ ਵੱਲੋਂ ਭੇਜੀ ਰਿਪੋਰਟ ਵਿੱਚ ਕਈ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ (Principal) ਖ਼ਿਲਾਫ਼ ਬਦਸਲੂਕੀ ਦੇ ਬਿਆਨ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਅਤੇ ਪ੍ਰਿੰਸੀਪਲ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ।

ਵਰਨਣਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਸਬੰਧਤ ਸਕੂਲ ਵਿੱਚ ਇੱਕ ਮਹਿਲਾ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ ਅਤੇ 16 ਨਵੇਂ ਸਟਾਫ਼ ਦੀ ਨਿਯੁਕਤੀ ਵੀ ਕੀਤੀ ਗਈ ਹੈ।

Scroll to Top