ਹਰਿਆਣਾ ਦੇ ਮੁੱਖ ਮੰਤਰੀ

ਕਰਨਾਲ ਲਾਠੀਚਾਰਜ ਮਾਮਲਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, “ਸਖਤੀ ਦੀ ਜ਼ਰੂਰਤ ਸੀ”

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ । ਵਿਰੋਧੀ ਧਿਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ । ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੋਮਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਦੀ ਕਾਰਵਾਈ ਦਾ ਬਚਾਅ ਕਰਦੇ ਹੋਏ ਨਜ਼ਰ ਆਏ |

ਹਾਲਾਂਕਿ, ਉਹਨਾਂ ਨੇ ਕਿਹਾ ਕਿ ਅਧਿਕਾਰੀ ਦੁਆਰਾ ਚੁਣੇ ਗਏ ਸ਼ਬਦ ਸਹੀ ਨਹੀਂ ਸਨ, ਪਰ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”ਉਨ੍ਹਾਂ ਕਿਹਾ, “ਜੇ ਕਿਸੇ ਅਧਿਕਾਰੀ ਦੇ ਵਿਰੁੱਧ ਕਾਰਵਾਈ ਕਰਨੀ ਹੈ, ਤਾਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਸਦਾ ਮੁਲਾਂਕਣ ਕੀਤਾ ਜਾਵੇਗਾ। ਪੁਲਿਸ ਡਾਇਰੈਕਟਰ ਜਨਰਲ ਇਸਦੀ ਜਾਂਚ ਕਰ ਰਹੇ ਹਨ।

ਲਾਠੀਚਾਰਜ ਤੋਂ ਬਾਅਦ ਕਰੀਬ 10 ਲੋਕ ਜ਼ਖਮੀ ਹੋ ਗਏ ਅਤੇ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ। ਹਾਲਾਂਕਿ, ਪੁਲਿਸ ਨੇ ਬਾਅਦ ਵਿੱਚ ਕਿਹਾ ਕਿ ਆਦਮੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਇਹ ਵੀ ਪੜੋ : ਕਿਸਾਨਾਂ ਨੇ ਕੀਤੀ ਮਹਾਪੰਚਾਇਤ ,ਗੁਰਨਾਮ ਸਿੰਘ ਚਢੂਨੀ ਵੱਲੋ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

Scroll to Top