Site icon TheUnmute.com

CM ਮਨੋਹਰ ਲਾਲ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਗੁਰਪੁਰਬ ‘ਤੇ ਗੁਰੂਦੁਆਰਾ ਲਖਨੌਰ ਸਾਹਿਬ ਵਿਖੇ ਮੱਥਾ ਟੇਕਿਆ

Gurudwara Lakhnaur Sahib

ਚੰਡੀਗੜ੍ਹ, 17 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਬੁੱਧਵਾਰ ਨੁੰ ਅੰਬਾਲਾ ਵਿਚ ਗੁਰੂਦੁਆਰਾ ਲਖਨੌਰ ਸਾਹਿਬ (Gurudwara Lakhnaur Sahib) ਵਿਚ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸ਼ ਤੇ ਸੂਬਾਵਾਸੀਆਂ ਦੀ ਖੁਸ਼ਹਾਲੀ, ਭਲਾਈ ਤੇ ਭਾਈਚਾਰੇ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਮੌਜੂਦ ਸਾਧ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਸਾਰੇ ਦੇਸ਼ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂਦੁਆਰਾ ਲਖਨੌਰ ਸਾਹਿਬ ਜੋ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਨਾਨਕੇ ਹਨ ਅਤੇ ਇੱਥੇ ਉਨ੍ਹਾਂ ਦੀ ਤੇ ਉਨ੍ਹਾਂ ਦੀ ਮਾਤਾ ਦੀ ਵੀ ਯਾਦਾਂ ਇਸ ਗੁਰੂਦੁਆਰਾ ਵਿਚ ਸੰਭਾਲ ਕੇ ਰੱਖੀਆਂ ਹੋਈਆਂ ਹਨ। ਇਸ ਮੌਕੇ ‘ਤੇ ਇੱਥੇ ਆ ਕੇ ਊਹ ਆਪਣੇ ਆਪ ਨੂੰ ਮਾਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਗੁਰੂਆਂ ਦੀ ਬਹਾਦੁਰੀ , ਪਰਾਕ੍ਰਮ, ਕੁਰਬਾਨੀਆਂ ਤੇ ਬਲਿਦਾਨਾਂ ਨੂੰ ਯਾਦ ਕਰਦੇ ਹਨ ਤਾਂ ਉਹ ਨੌਜੁਆਨ ਪੀੜੀ ਲਈ ਪ੍ਰੇਰਣਾ ਦਾ ਸਰੋਤ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਇਤਿਹਾਸ ਤੇ ਪਰਾਕ੍ਰਮ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਦੇ ਰਿਹਾ ਹੈ। ਦੇਸ਼, ਧਰਮ ਤੇ ਕੌਮ ਦੇ ਲਈ ਬਲਿਦਾਨ ਦੇਣਾ ਕਿੰਨ੍ਹਾਂ ਜਰੂਰੀ ਹੈ, ਇਹ ਅਸੀਂ ਆਪਣੇ ਗੁਰੂਆਂ ਦੇ ਇਤਿਹਾਸ ਤੋਂ ਪਤਾ ਚਲਦਾ ਹੈ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੀ ਮਾਤਾ ਦੀਆਂ ਯਾਦਾਂ ਜਿਸ ਕਮਰੇ ਵਿਚ ਸੰਭਾਲ ਕੇ ਰੱਖੀਆਂ ਗਈਆਂ, ਉਸ ਕਮਰੇ ਦਾ ਵੀ ਅਵਲੋਕਨ ਕੀਤਾ। ਉਨ੍ਹਾਂ ਨੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਟਾਇਲਾਂ ਤੇ ਇਤਿਹਾਸਕ ਖੁੰਹ ਦੇ ਸੁੰਦਰੀਕਰਣ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।

ਇਸ ਤੋਂ ਪਹਿਲਾਂ ਵਿਧਾਇਕ ਅਸੀਮ ਗੋਇਲ ਨੇ ਅੰਬਾਲਾ ਸ਼ਹਿਰ ਵਿਧਾਨ ਸਭਾ ਖੇਤਰ ਵੱਲੋਂ ਮੁੱਖ ਮੰਤਰੀ ਦਾ ਇੱਥੇ ਪਹੁੰਚਣ ‘ਤੇ ਸਵਾਗਤ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਾਰਿਆਂ ਨੂੰ ਲੱਖ-ਲੱਖ ਵਧਾਈ ਦਿੱਤੀ।

ਇਸ ਮੌਕੇ ‘ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਹਰਿਆਣਾ ਸਿੱਖ ਗੁਰੂਦੁਆਰਾ (Gurudwara Lakhnaur Sahib) ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਮਨੋਹਰ ਲਾਲ , ਵਿਧਾਇਕ ਅਸੀਮ ਗੋਇਲ ਤੇ ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੂੰ ਸਿਰੋਪਾ, ਤਲਵਾਰ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਭੇਂਟ ਕਰ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ‘ਤੇ ਡਿਵੀਜਨ ਕਮਿਸ਼ਨਰ ਰੇਣੂ ਐਸ, ਫੁਲਿਆ, ਹਰਿਆਣਾਂ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਭੂਪਿੰਦਰ ਸਿੰਘ ਅਸੰਧ, ਵਿਨਰ ਸਿੰਘ, ਟੀਪੀ ਸਿੰਘ, ਕੰਵਲਜੀਤ ਸਿੰਘ, ਗੁਰੂਦੁਆਰਾ ਲਖਨੌਰ ਸਾਿਹਬ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਦੇ ਨਾਲ-ਨਾਲ ਹੋਰ ਮਾਣਯੋਗ ਲੋਕ ਤੇ ਸ਼ਰਧਾਲੂ ਮੌਜੂਦ ਰਹੇ।

Exit mobile version