ਚੰਡੀਗਡ੍ਹ, 15 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਡਿਜੀਟਲੀ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਤਹਿਤ 408 ਨੌਜਵਾਨਾਂ ਨੂੰ ਨੌਕਰੀ ਦੀ ਪੇਸ਼ਕਸ਼ ਲਈ ਪੱਤਰ ਭੇਜੇ ਹਨ । ਮੁੱਖ ਮੰਤਰੀ ਮਨੋਹਰ ਲਾਲ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਸਕੂਲ ਸਿਖਿਆ ਮੰਤਰੀ ਕੰਵਰ ਪਾਲ ਵੀ ਮੌਜੂਦ ਰਹੇ।
ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਐਚ.ਕੇ.ਆਰ.ਐਨ ਤਹਿਤ ਨੌਕਰੀ ‘ਤੇ ਲੱਗੇ ਸਾਰੇ ਠੇਕਾ ਕਰਮਚਾਰੀਆਂ ਨੂੰ ਈਪੀਐਫ, ਈਐਸਆਈ, ਲੇਬਰ ਵੈਲਫੇਅਰ ਫੰਡ ਆਦਿ ਦੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਕਰਮਚਾਰੀਆਂ ਦੀ ਤਨਖਾਹ ਨਿਗਮ ਵੱਲੋਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਂਦੀ ਹੈ। ਜਿਨ੍ਹਾਂ ਕਰਮਚਾਰੀਆਂ ਦੇ ਪਰਿਵਾਰ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤਕ ਹੈ ਉਨ੍ਹਾਂ ਨੁੰ ਆਯੂਸ਼ਮਾਨ ਭਾਰਤ-ਚਿਰਾਯੂ ਯੋਜਨਾ ਦਾ ਲਾਭ ਦੇਣਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਲਈ ਉਨ੍ਹਾਂ ਨੁੰ 1500 ਰੁਪਏ ਸਾਲਾਨਾ ਦਾ ਮਾਮੂਲੀ ਅੰਸ਼ਦਾਨ ਦੇਣਾ ਹੁੰਦਾ ਹੈ। ਠੇਕਾ ‘ਤੇ ਰੱਖੇ ਗਏ ਕਰਮਚਾਰੀਆਂ ਨੂੰ 10 ਕੈਜੂਅਲ ਲੀਵ, 10 ਮੈਡੀਕਲ ਲੀਵ ਦਾ ਵੀ ਪ੍ਰਾਵਧਾਨ ਹੈ। ਮਹਿਲਾ ਕਰਮਚਾਰੀਆਂ ਦੇ ਲਈ ਮਾਤਰਤਵ ਛੁੱਟੀ ਦੀ ਸਹੂਲਤ ਵੀ ਦਿੱਤੀ ਗਈ ਹੈ।