ਚੰਡੀਗੜ੍ਹ, 08 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜ਼ਿਲ੍ਹਾ ਭਿਵਾਨੀ ਦੀ ਇਕ ਸ਼ਿਕਾਇਤਕਰਤਾ ਵੱਲੋਂ ਸੰਪਤੀ ਦੇ ਇੰਤਕਾਲ ਦੇਰੀ ਨਾਲ ਕਰਨ ਅਤੇ ਗਲਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਮਾਮਲੇ ਵਿਚ ਭਿਵਾਨੀ ਦੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੁੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਦੋਵਾਂ ਦੇ ਵਿਰੁੱਧ ਨਿਗਮ-7 ਦੇ ਤਹਿਤ ਕਾਰਵਾਈ ਵੀ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਨੇ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਭਿਵਾਨੀ ਨਿਵਾਸੀ ਸ੍ਰੀਮਤੀ ਕਮਲਾ ਦੇਵੀ ਨੇ ਆਪਣੇ ਪਿਤਾ ਦੇ ਦੇਹਾਂਤ ਦੇ ਬਾਅਦ ਉਲ੍ਹਾਂ ਦੀ ਰਜਿਸਟਰਡ ਵਸੀਅਤਨਾਮਾ ਦੇ ਅਨੁਸਾਰ ਸੰਪਤੀ ਦਾ ਇੰਤਕਾਲ ਉਨ੍ਹਾਂ ਦੇ ਤੇ ਉਨ੍ਹਾਂ ਦੀ ਭੈਣ ਦੇ ਨਾਂਅ ਕੀਤੇ ਜਾਣ ਦੇ ਸਬੰਧ ਵਿਚ ਸੀਐਮ ਵਿੰਡੋਂ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਤੇ ਐਕਸ਼ਨ ਲੈਂਦੇ ਹੋਏ ਸੀਐਮ ਵਿੰਡੋਂ ਮੁੱਖ ਦਫਤਰ ਵੱਲੋਂ ਸਬੰਧਿਤ ਨਾਇਬ ਤਹਿਸੀਲਦਾਰ ਤੋਂ ਰਿਪੋਰਟ ਤਲਬ ਕੀਤੀ ਗਈ।
ਉਨ੍ਹਾਂ ਨੇ ਦਸਿਆ ਕਿ ਨਾਇਬ ਤਹਿਸੀਲਦਾਰ ਆਲਮਗੀਰ ਨੇ ਪਟਵਾਰੀ ਲਲਿਤ ਕੁਮਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸੀਐਮ ਵਿੰਡੋਂ ‘ਤੇ ਰਿਪੋਰਟ ਦਰਜ ਕੀਤੀ ਕਿ ਉਪਰੋਕਤ ਜਮੀਨ ਦਾ ਇੰਤਕਾਲ ਕਰ ਕੇ ਸ਼ਿਕਾਇਤਕਰਤਾ ਨੂੰ ਉਸ ਦੀ ਨਕਲ (ਕਾਪੀ) ਦੀ ਕਾਪੀ ਦੇ ਦਿੱਤੀ ਗਈ ਹੈ, ਜਦੋਂ ਕਿ ਮੌਜੂਦਾ ਵਿਚ ਸ਼ਿਕਾਇਤਕਰਤਾ ਮਤਲਬ ਸ੍ਰੀਮਤੀ ਕਮਲਾ ਦੇਵੀ ਨੂੰ ਇੰਤਕਾਲ ਦੀ ਕੋਈ ਕਾਪੀ ਨਹੀਂ ਮਿਲੀ।
ਇੰਨ੍ਹਾਂ ਹੀ ਨਹੀਂ ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਵੱਲੋਂ ਵੀ ਇੰਤਕਾਲ ਦੇ ਲਈ ਨਿਰਧਾਰਿਤ ਸਮੇਂਸੀਮਾ ਵਿਚ ਇੰਤਕਾਲ ਨਾ ਹੋਣ ਦੇ ਚਲਦੇ ਸਬੰਧਿਤ ਨਾਇਬ ਤਹਿਸੀਲਦਾਰ ਆਲਮਗੀਰ ‘ਤੇ 20 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਸ਼ਿਕਾਇਤਕਰਤਾ ਨੂੰ 5 ਹਜਾਰ ਰੁਪਏ ਦਾ ਮੁਆਵਜਾ ਦੇਣ ਦੇ ਵੀ ਆਦੇਸ਼ ਦਿੱਤੇ।
ਭੁਪੇਸ਼ਵਰ ਦਿਆਲ ਨੇ ਦਸਿਆ ਕਿ ਸਾਰੀ ਕਾਰਜਪ੍ਰਣਾਲੀ ਨੁੰ ਦੇਖਦੇ ਹੋਏ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸੀਐਮ ਵਿੰਡੋਂ ‘ਤੇ ਚਲਦ ਰਿਪੋਰਟ ਪੇਸ਼ ਕਰਨ ਦਾ ਦੋਸ਼ੀ ਪਾਇਆ ਗਿਆ। ਇਸ ਲਈ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਅਤੇ ਨਿਸਮ-7 ਦੇ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਮਾਲ ਅਤੇ ਆਪਦਾ ਪ੍ਰਬੰਧਨ ਵਿਪਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਨੂੰ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ 10 ਦਿਨਾਂ ਦੇ ਅੰਦਰ-ਅੰਦਰ ਭਿਜਵਾਉਣਾ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।