ਚੰਡੀਗੜ੍ਹ, 8 ਜੂਨ 2024: ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਦੇ ਓਐਸਡੀ ਅਭਿਮਨਿਊ (Abhimanyu Singh) ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।ਅਭਿਮਨਿਊ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਉਨ੍ਹਾਂ ਦੇ ਪੀਏ ਅਤੇ ਪੀਐਸ ਵਜੋਂ ਕੰਮ ਕਰ ਰਹੇ ਹਨ। ਹਰਿਆਣਾ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਤੋਂ ਬਾਅਦ, ਉਨ੍ਹਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਪਦਉੱਨਤ ਕਰਕੇ ਓਐਸਡੀ ਵਜੋਂ ਤਾਇਨਾਤ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਦਫ਼ਤਰ ਨੂੰ ਸੰਭਾਲਣ ਵਾਲੇ ਜ਼ਿਆਦਾਤਰ ਉਹੀ ਅਧਿਕਾਰੀ ਨਾਇਬ ਸਿੰਘ ਦੀ ਟੀਮ ਵਿੱਚ ਸ਼ਾਮਲ ਕੀਤੇ ਗਏ ਹਨ। ਅਭਿਮਨਿਊ ਸਿੰਘ ਮੂਲ ਰੂਪ ਵਿੱਚ ਰੇਵਾੜੀ ਜ਼ਿਲ੍ਹੇ ਦੇ ਕੋਸਲੀ ਵਿਧਾਨ ਸਭਾ ਹਲਕੇ ਤੋਂ ਹਨ, ਜੋ ਹੁਣ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓਐਸਡੀ ਦਾ ਕੰਮ ਸੰਭਾਲ ਰਹੇ ਹਨ।