HSSC

CM ਨਾਇਬ ਸਿੰਘ ਨੇ ਹਿੰਮਤ ਸਿੰਘ ਨੂੰ HSSC ਦੇ ਨਵੇਂ ਚੇਅਰਮੈਨ ਦੇ ਅਹੁਦੇ ਦੀ ਸਹੁੰ ਦਿਵਾਈ

ਚੰਡੀਗੜ੍ਹ, 8 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਇੱਥੇ ਹਰਿਆਣਾ ਨਿਵਾਸ ਵਿਚ ਕਰਵਾਏ ਸਹੁੰ ਚੁੱਕ ਸਮਾਗਮ ਵਿਚ ਹਿੰਮਤ ਸਿੰਘ ਨੂੰ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (HSSC) ਦੇ ਨਵੇਂ ਚੇਅਰਮੈਨ ਦੇ ਅਹੁਦੇ ਦੀ ਸਹੁੰ ਦਿਵਾਈ |

ਮੁੱਖ ਮੰਤਰੀ ਦੀ ਮੌਜੂਦਗੀ ਵਿਚ ਹਿੰਮਤ ਸਿੰਘ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਲਈ ਅਤੇ ਕਿਹਾ ਕਿ ਉਹ ਕਮਿਸ਼ਨ ਦਾ ਮਾਣ ਬਣਾਏ ਰੱਖਦੇ ਹੋਏ ਇਹ ਯਕੀਨੀ ਕਰਨਗੇ ਕਿ ਸਰਕਾਰੀ ਨੌਕਰੀਆਂ ਵਿਚ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ‘ਤੇ ਚੋਣ ਹੋਵੇ ਅਤੇ ਇਹ ਉਨ੍ਹਾਂ ਦੀ ਸਭ ਤੋਂ ਪਹਿਲੀ ਪਹਿਲ ਰਹੇਗੀ| ਹਿੰਮਤ ਸਿੰਘ ਐਚਐਸਐਸਸੀ (HSSC) ਦੇ ਚੇਅਰਮੈਨ ਨਿਯੁਕਤ ਹੋਣ ਤੋਂ ਪਹਿਲਾਂ ਹਰਿਆਣਾ ਐਡਵੋਕੇਟ ਜਰਨਲ ਵਿਚ ਵਧੀਕ ਐਡਵੋਕੇਟ ਜਰਨਲ ਵੱਜੋਂ ਕੰਮ ਕਰ ਰਹੇ ਸਨ|

ਮੁੱਖ ਮੰਤਰੀ ਨਾਇਬ ਸਿੰਘ ਨੇ ਹਿੰਮਤ ਸਿੰਘ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਦਾ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਰਾਜ ਦੇ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਨੌ ਸਾਲ ਦੇ ਦਫਤਰ ਵਿਚ ਨੌਜਵਾਨਾਂ ਨੇ ਮੌਜ਼ੂਦਾ ਰਾਜ ਸਰਕਾਰ ਦੀ ਪਾਰਦਰਸ਼ਤਾ ਤੇ ਯੋਗਤਾ ਆਧਾਰਿਤ ਭਰਤੀ ਪ੍ਰਕ੍ਰਿਆ ਅਤੇ ਹੋਰ ਭਲਾਈ ਨੀਤੀਆਂ ਦੇ ਪ੍ਰਤੀ ਪੂਰਾ ਭਰੋਸਾ ਪ੍ਰਗਟਾਇਆ ਹੈ | ਸਰਕਾਰ ਨੇ ਇੱਥੇ ਨੌਜਵਾਨਾਂ ਨੂੰ ਬਿਨਾਂ ਖਰਚੀ-ਪਰਚੀ ਦੇ ਨੌਕਰੀਆਂ ਦਿੱਤੀਆਂ ਹਨ|

ਇਸ ਮੌਕੇ ਮੁੱਖ ਸਕੱਤਰ ਟੀ.ਵੀ.ਐਸ.ਐਨ ਪ੍ਰਸਾਦ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸੱਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਰਨਲ ਮਨਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ|

Scroll to Top