ਚੰਡੀਗੜ੍ਹ, 8 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਜੰਮੂ-ਕਸ਼ਮੀਰ ਦੇ ਕੁਲਗਾਂਵ ‘ਚ ਜੀਂਦ ਜ਼ਿਲ੍ਹੇ ਦੇ ਪਿੰਡ ਜਾਜਨਵਾਲਾ ਦੇ ਲਾਂਸ ਨਾਇਕ ਪ੍ਰਦੀਪ ਨੈਨ (Lance Naik Pradeep Nain) ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਦੀਪ ਨੈਨ 1-ਪੈਰਾ ਸਪੈਸ਼ਲ ਫੋਰਸ ‘ਚ ਕਮਾਂਡੋ ਸਨ। ਬੀਤੀ 6 ਜੁਲਾਈ ਨੂੰ ਸ਼ਹੀਦ ਹੋਏ ਸਨ ।
ਹਰਿਆਣਾ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਦੀ ਨੀਤੀ ਦੇ ਤਹਿਤ 1 ਕਰੋੜ ਰੁਪਏ ਦੀ ਰਾਸ਼ੀ ਅਤੇ ਇਕ ਆਸ਼ਰਿਤ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।