ਓਲੰਪਿਕ 2036

CM ਨਾਇਬ ਸਿੰਘ ਸੈਣੀ ਵੱਲੋਂ ਮਿਸ਼ਨ ਓਲੰਪਿਕ 2036 ਸੰਬੰਧੀ ਉੱਚ ਪੱਧਰੀ ਬੈਠਕ

ਹਰਿਆਣਾ, 18 ਅਗਸਤ 2025: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਖੇਡਾਂ ‘ਚ ਮੋਹਰੀ ਰੱਖਣ ਅਤੇ ਮਿਸ਼ਨ ਓਲੰਪਿਕ 2036 ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸੂਬੇ ‘ਚ ਖੇਡ ਬੁਨਿਆਦੀ ਢਾਂਚਾ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਜਾਵੇਗਾ। ਇਸ ਤਹਿਤ ਹਰਿਆਣਾ ਦੀਆਂ ਯੂਨੀਵਰਸਿਟੀਆਂ ‘ਚ ਖੇਡ ਵਿਭਾਗ ਦੇ 5 ਉੱਤਮਤਾ ਕੇਂਦਰ ਸਥਾਪਤ ਕੀਤੇ ਜਾਣਗੇ।

ਸਰਕਾਰ ਮੁਤਾਬਕ ਹਰੇਕ ਕੇਂਦਰ ‘ਚ ਤਿੰਨ ਖੇਡਾਂ ਲਈ ਸਹੂਲਤਾਂ ਹੋਣਗੀਆਂ, ਯਾਨੀ ਕਿ ਕੁੱਲ 15 ਖੇਡਾਂ ਲਈ ਸਿਖਲਾਈ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਯੂਨੀਵਰਸਿਟੀਆਂ ਨਾਲ ਬੈਠਕ ਕਰਕੇ ਇਸ ਕੰਮ ਨੂੰ ਛੇਤੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਖੇ ਮਿਸ਼ਨ ਓਲੰਪਿਕ 2036 ਸੰਬੰਧੀ ਖੇਡ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਬੈਠਕ ‘ਚ ਉਨ੍ਹਾਂ ਨੇ ਸੂਬੇ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਖੇਡ ਪ੍ਰਤਿਭਾਵਾਂ ਤਿਆਰ ਕਰਨ, ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਠੋਸ ਰਣਨੀਤੀ ਤਿਆਰ ਕਰਨ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਖੇਡ ਮਹਾਂਸ਼ਕਤੀ ਰਾਜ ਹੈ ਅਤੇ ਇਸ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਖਿਡਾਰੀਆਂ ਨੂੰ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਟੇਡੀਅਮਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਕੋਚਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ ਅਤੇ ਸਿਖਲਾਈ, ਖੇਡ ਵਿਗਿਆਨ ਅਤੇ ਪੋਸ਼ਣ ਸੰਬੰਧੀ ਪ੍ਰਣਾਲੀਆਂ ਨੂੰ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਮਜ਼ਬੂਤ ਕੀਤਾ ਜਾਵੇਗਾ। ਐਕਸੀਲੈਂਸ ਸੈਂਟਰ ‘ਚ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਖਿਡਾਰੀ ਬਿਹਤਰ ਪ੍ਰਦਰਸ਼ਨ ਕਰ ਸਕਣ।

Read More: ਹਰਿਆਣਾ ਸਰਕਾਰ ਨੇ ਕਰਮਚਾਰੀਆਂ ਸੰਬੰਧੀ ਲਿਆ ਹੀ ਫੈਸਲਾ

Scroll to Top