ਹਰਿਆਣਾ, 25 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡਾਰਸੀ ‘ਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਦਿਹਾਂਤ ’ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨਾਲ ਉਹ ਬਹੁਤ ਦੁਖੀ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਸਥਾਨ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਸ ਅਸਹਿਣਯੋਗ ਪੀੜਾ ਨੂੰ ਸਹਿਣ ਦੀ ਸ਼ਕਤੀ ਬਖ਼ਸ਼ਣ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਦੁੱਖ ਘੜੀ ‘ਚ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।




