Haryana Skill Employment

CM ਨਾਇਬ ਸਿੰਘ ਸੈਣੀ ਵੱਲੋਂ ਸਪੀਕਰ ਹਰਵਿੰਦਰ ਕਲਿਆਣ ਦੀ ਚਾਚੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਹਰਿਆਣਾ, 22 ਮਈ 2025: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦੇ ਕਲਿਆਣ ਫਾਰਮ ਸਥਿਤ ਨਿਵਾਸ ਸਥਾਨ ‘ਤੇ ਉਨ੍ਹਾਂ ਦੀ ਚਾਚੀ ਸ਼੍ਰੀਮਤੀ ਗੁਰੂਬਚਨੀ ਦੇਵੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰੂਬਚਨੀ ਦੇਵੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰ ਨਾਲ ਦੁੱਖ ਵੰਡਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੁੰਦਾ ਹੈ ਜਦੋਂ ਕੋਈ ਪਰਿਵਾਰ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੰਦਾ ਹੈ ਪਰ ਇਸ ਦੁਨੀਆਂ ‘ਚ ਜ਼ਿੰਦਗੀ ਅਤੇ ਮੌਤ ਨਿਸ਼ਚਿਤ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ। ਸ਼੍ਰੀਮਤੀ ਗੁਰੂਬਚਨੀ ਦੇਵੀ ਦਾ 19 ਮਈ ਨੂੰ ਦੇਹਾਂਤ ਹੋ ਗਿਆ ਸੀ। ਇਸ ਮੌਕੇ ‘ਤੇ ਰਾਜ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ, ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ, ਅਸੰਧ ਦੇ ਵਿਧਾਇਕ ਯੋਗੇਂਦਰ ਰਾਣਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਲਾਠਰ ਵੀ ਮੌਜੂਦ ਸਨ।

Read More: CM ਨਾਇਬ ਸਿੰਘ ਸੈਣੀ ਵੱਲੋਂ PM ਮੋਦੀ ਨਾਲ ਮੁਲਾਕਾਤ, ਆਪ੍ਰੇਸ਼ਨ ਸੰਧੂਰ ਦੀ ਸਫਲਤਾ ‘ਤੇ ਦਿੱਤੀ ਵਧਾਈ

Scroll to Top