ਨਾਇਬ ਸਿੰਘ ਸੈਣੀ

CM ਨਾਇਬ ਸਿੰਘ ਸੈਣੀ ਨੇ ਦੁਸਹਿਰੇ ਤਿਉਹਾਰ ਦੀ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਹਰਿਆਣਾ, 01 ਅਕਤੂਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੁਸਹਿਰੇ ਦੇ ਸ਼ੁਭ ਮੌਕੇ ‘ਤੇ ਹਰਿਆਣਾਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤਿਉਹਾਰ ਨੇ ਸਾਨੂੰ ਯੁਗਾਂ ਤੋਂ ਸਾਡੀ ਸਦੀਵੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਭਾਈਚਾਰੇ, ਸਦਭਾਵਨਾ ਅਤੇ ਸ਼ਾਂਤੀ ਦੇ ਮਾਹੌਲ ‘ਚ ਖੁਸ਼ੀ ਅਤੇ ਖੇੜੇ ਨਾਲ ਮਨਾਉਣ ਦੀ ਅਪੀਲ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਹੱਤਵਪੂਰਨ ਰਾਹਤ ਦਿੰਦੇ ਹੋਏ, ਰਾਜ ਵਿੱਚ ਟਿਊਬਵੈੱਲ ਕੁਨੈਕਸ਼ਨਾਂ ਲਈ ਬਿਜਲੀ ਬਿੱਲਾਂ ਨੂੰ ਦਸੰਬਰ 2025 ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੁਲਾਈ 2025 ਤੱਕ ਬਕਾਇਆ ਬਿੱਲਾਂ ਦਾ ਭੁਗਤਾਨ ਹੁਣ ਜਨਵਰੀ 2026 ਤੋਂ ਬਿਨਾਂ ਕਿਸੇ ਵਾਧੂ ਚਾਰਜ ਦੇ ਕੀਤਾ ਜਾ ਸਕਦਾ ਹੈ, ਜਿਸ ਨਾਲ 7.10 ਲੱਖ ਕਿਸਾਨਾਂ ਨੂੰ ਤੁਰੰਤ ਰਾਹਤ ਮਿਲੇਗੀ।

ਫਸਲ ਕਰਜ਼ੇ ਦੀ ਵਸੂਲੀ ਨੂੰ ਮੁਲਤਵੀ ਕਰਨ ਦਾ ਐਲਾਨ ਕਰਦੇ ਹੋਏ, ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ‘ਚ 50 ਪ੍ਰਤੀਸ਼ਤ ਤੋਂ ਵੱਧ ਫਸਲਾਂ ਹੜ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ ਅਤੇ ਕਰਜ਼ਦਾਰ ਕਿਸਾਨਾਂ ਨੂੰ 33 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਸਾਉਣੀ ਸੀਜ਼ਨ ਲਈ ਸਹਿਕਾਰੀ ਸਭਾਵਾਂ ਤੋਂ ਮੌਜੂਦਾ ਫਸਲ ਕਰਜ਼ਿਆਂ ਦੀ ਵਸੂਲੀ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। ਅਜਿਹੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹਾੜੀ ਦੀਆਂ ਫਸਲਾਂ ਲਈ ਨਵੇਂ ਫਸਲ ਕਰਜ਼ੇ ਵੀ ਪ੍ਰਦਾਨ ਕੀਤੇ ਜਾਣਗੇ। ਇਸ ਫੈਸਲੇ ਨਾਲ ਲਗਭਗ 300,000 ਕਿਸਾਨਾਂ ਨੂੰ ਲਾਭ ਹੋਵੇਗਾ।

Read More: Dussehra: ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

Scroll to Top