Bhaini Maharajpur

ਪਿੰਡ ਭੈਣੀ ਮਹਾਰਾਜਪੁਰ ਵਿਖੇ ਅਚਾਨਕ ਰੁਕੇ CM ਨਾਇਬ ਸਿੰਘ ਸੈਣੀ, ਪਿੰਡ ਵਾਸੀਆਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 5 ਅਪ੍ਰੈਲ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹਿਸਾਰ ਤੋਂ ਰੋਹਤਕ ਜਾਂਦੇ ਸਮੇਂ ਪਿੰਡ ਭੈਣੀ ਮਹਾਰਾਜਪੁਰ (Bhaini Maharajpur) ਵਿਖੇ ਅਚਾਨਕ ਰੁਕ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਥਾਨਕ ਮੁੱਦਿਆਂ ਅਤੇ ਵਿਕਾਸ ਨਾਲ ਸਬੰਧਤ ਮਾਮਲਿਆਂ ਨੂੰ ਸੁਣਿਆ।

ਪਿੰਡ (Bhaini Maharajpur) ਵਾਸੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਆਪਣੇ ਵਿਚਕਾਰ ਪਾ ਕੇ ਖੁਸ਼ ਜਾਪ ਰਹੇ ਸਨ। ਉਨ੍ਹਾਂ ਮੁੱਖ ਮੰਤਰੀ ਨੂੰ ਪਿੰਡ ਨਾਲ ਸਬੰਧਤ ਸਥਾਨਕ ਮੁੱਦਿਆਂ ਅਤੇ ਲੋਕ ਭਲਾਈ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਮੁੱਖ ਮੰਤਰੀ ਨੇ ਧਿਆਨ ਨਾਲ ਸੁਣਿਆ ਅਤੇ ਢੁਕਵੀਂ ਕਾਰਵਾਈ ਦਾ ਭਰੋਸਾ ਵੀ ਦਿੱਤਾ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਅਤੇ ਜਵਾਬਦੇਹ ਸ਼ਾਸਨ ਵਿੱਚ, ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜਨਤਕ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਨਾਗਰਿਕਾਂ ਨਾਲ ਸਿੱਧੀ ਗੱਲਬਾਤ ਜ਼ਰੂਰੀ ਹੈ।

Read More: PM ਮੋਦੀ ਦੇ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਹਰਿਆਣਾ ਦਾ ਵਿਸ਼ੇਸ਼ ਯੋਗਦਾਨ: ਨਾਇਬ ਸਿੰਘ ਸੈਣੀ

Scroll to Top