ਨਾਇਬ ਸਿੰਘ ਸੈਣੀ

CM ਨਾਇਬ ਸਿੰਘ ਸੈਣੀ ਵੱਲੋਂ ਵਿਕਾਸ ਪ੍ਰੋਜੈਕਟਾਂ ‘ਚ ਅਣਅਧਿਕਾਰਤ ਠੇਕੇ ‘ਚ ਵਾਧੇ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਹੁਕਮ

ਹਰਿਆਣਾ, 11 ਜੁਲਾਈ 2025: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ‘ਚ ਅਣਅਧਿਕਾਰਤ ਠੇਕੇ ਵਧਾਉਣ ਲਈ ਜ਼ਿੰਮੇਵਾਰ ਲੋਕਾਂ – ਭਾਵੇਂ ਉਹ ਵਿਭਾਗੀ ਅਧਿਕਾਰੀ ਹੋਣ ਜਾਂ ਸਲਾਹਕਾਰ – ਵਿਰੁੱਧ ਸਮਰੱਥ ਅਧਿਕਾਰੀ ਦੀ ਸਪੱਸ਼ਟ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਪੱਸ਼ਟ ਆਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਗਲਤ ਅਨੁਮਾਨ ਤਿਆਰ ਕਰਨ ਕਾਰਨ ਕਿਸੇ ਵੀ ਠੇਕੇ ‘ਚ ਵਾਧਾ ਹੁੰਦਾ ਹੈ, ਤਾਂ ਅਜਿਹੇ ਮਾਮਲਿਆਂ ‘ਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਚਾਰਜਸ਼ੀਟ ਦੇ ਨਾਲ-ਨਾਲ ਲਾਜ਼ਮੀ ਸੇਵਾਮੁਕਤ ਵੀ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਅੱਜ ਇੱਥੇ ਲੋਕ ਨਿਰਮਾਣ (ਇਮਾਰਤਾਂ ਅਤੇ ਸੜਕਾਂ) ਵਿਭਾਗ ਨਾਲ ਸਬੰਧਤ ਕੈਬਨਿਟ ਸਬ-ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ‘ਚ ਪ੍ਰਕਿਰਿਆਤਮਕ ਖਾਮੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਪ੍ਰੋਜੈਕਟ ‘ਚ ਵਾਧੂ ਕੰਮ ਦੀ ਲੋੜ ਹੈ, ਤਾਂ ਇਸਦੀ ਪਹਿਲਾਂ ਤੋਂ ਪ੍ਰਵਾਨਗੀ ਸਮਰੱਥ ਅਧਿਕਾਰੀ ਤੋਂ ਲਈ ਜਾਣੀ ਚਾਹੀਦੀ ਹੈ ਤਾਂ ਜੋ ਠੇਕੇ ਦੇ ਕੰਮ ‘ਚ ਅਣਅਧਿਕਾਰਤ ਵਾਧਾ ਨਾ ਹੋਵੇ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਪ੍ਰੋਜੈਕਟਾਂ ਦੇ ਸਾਰੇ ਟੈਂਡਰ ਦਸਤਾਵੇਜ਼ਾਂ ‘ਚ ਪੂਰਾ ਢਾਂਚਾਗਤ ਡਿਜ਼ਾਈਨ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ, ਵਧੇਰੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਗੈਰ-ਅਨੁਸੂਚਿਤ ਵਸਤੂਆਂ ਨੂੰ ਘੱਟੋ-ਘੱਟ ਸ਼ਾਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ ਵਿਕਾਸ ਪ੍ਰੋਜੈਕਟਾਂ ‘ਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਲਈ, ਅਧਿਕਾਰੀਆਂ ਨੂੰ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ‘ਚ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਪਰਵਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੈਠਕ ‘ਚ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

Read More: CM ਨਾਇਬ ਸਿੰਘ ਸੈਣੀ ਵੱਲੋਂ ਆਚਾਰੀਆ ਭਿਕਸ਼ੂ ਸਵਾਮੀ ਜੀ ਦੀ 300ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ

Scroll to Top