ਹਰਿਆਣਾ, 22 ਸਤੰਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੈਥਲ ਜ਼ਿਲ੍ਹੇ ਦੇ ਰੋਹੇੜਾ ਪਿੰਡ ‘ਚ ਸ਼ਹੀਦ ਲਾਂਸ ਨਾਇਕ ਨਰਿੰਦਰ ਸਿੰਘ ਸਿੰਧੂ (28) ਅਤੇ ਕਲਾਇਤ ‘ਚ ਨਾਇਕ ਪੰਕਜ ਰਾਣਾ (24) ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੋਵਾਂ ਸੈਨਿਕਾਂ ਦੀਆਂ ਤਸਵੀਰਾਂ ‘ਤੇ ਫੁੱਲ ਚੜ੍ਹਾਏ ਅਤੇ ਸੰਵੇਦਨਾ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਬਹਾਦਰ ਸਿਪਾਹੀ ਨਰਿੰਦਰ ਸਿੰਘ ਸਿੰਧੂ ਕੁਲਗਾਓਂ ‘ਚ ਅੱ.ਤ.ਵਾ.ਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਗੋਲੀ ਲੱਗਣ ਦੇ ਬਾਵਜੂਦ, ਉਨ੍ਹਾਂ ਨੇ ਅੱ.ਤ.ਵਾ.ਦੀਆਂ ਨੂੰ ਬੇਅਸਰ ਕਰ ਦਿੱਤਾ। ਇਸ ਦੌਰਾਨ ਭਾਰਤੀ ਫੌਜ ‘ਚ ਇੱਕ ਨਾਇਕ ਪੰਕਜ ਰਾਣਾ ਦਾ 9 ਸਤੰਬਰ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਦੇਹਾਂਤ ਹੋ ਗਿਆ। ਨਾਇਕ ਪੰਕਜ ਸ਼੍ਰੀਨਗਰ ਦੇ ਦਰਾਸ ਸੈਕਟਰ ‘ਚ 11 ਸਾਲਾਂ ਤੋਂ ਭਾਰਤੀ ਫੌਜ ਦੀ 51ਵੀਂ ਇੰਜੀਨੀਅਰਿੰਗ ਰੈਜੀਮੈਂਟ ‘ਚ ਤਾਇਨਾਤ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਸੈਨਿਕਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ।
Read More: Haryana News: ਹਰਿਆਣਾ ਸਰਕਾਰ ਨੇ ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਸਬਸਿਡੀ ਵਧਾਈ