ਹਰਿਆਣਾ, 26 ਮਾਰਚ 2026: ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਦੀ ਵਰਤੋਂ ਕਰਕੇ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ।
ਇਸ ਬੈਠਕ ‘ਚ ਕੇਂਦਰੀ ਸਪਾਂਸਰਡ ਸਕੀਮਾਂ ਅਧੀਨ ਵੱਖ-ਵੱਖ ਵਿਭਾਗਾਂ ਦੀ ਵਰਤੋਂ, ਪ੍ਰਗਤੀ ਅਤੇ ਲੰਬਿਤ ਕੰਮਾਂ ਦੀ ਵਿਸਥਾਰ ‘ਚ ਸਮੀਖਿਆ ਕੀਤੀ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੀਆਂ ਯੋਜਨਾਵਾਂ ਲਈ ਪ੍ਰਵਾਨਿਤ ਬਜਟ ਦੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਦੇ ਨਾਗਰਿਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਦੀ ਪੂਰੀ ਅਤੇ ਪਾਰਦਰਸ਼ੀ ਵਰਤੋਂ ਹਰਿਆਣਾ ਦੇ ਵਿਕਾਸ ਲਈ ਜ਼ਰੂਰੀ ਹੈ। ਉਨ੍ਹਾਂ ਨੇ ਵਿਭਾਗਾਂ ਨੂੰ ਸਮੇਂ ਸਿਰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਭਵਿੱਖ ਦੀਆਂ ਕਿਸ਼ਤਾਂ ਦੀ ਪ੍ਰਵਾਨਗੀ ‘ਚ ਕੋਈ ਰੁਕਾਵਟ ਨਾ ਆਵੇ।
ਮੁੱਖ ਮੰਤਰੀ ਨੇ ਸੰਬੰਧਿਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯੋਜਨਾਵਾਂ ਨੂੰ ਲਾਗੂ ਕਰਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਈ ਜਾਵੇ |
Read More: ਹਰਿਆਣਾ ਸਰਕਾਰ ਵੱਲੋਂ 21 IAS ਤੇ 42 HCS ਅਧਿਕਾਰੀਆਂ ਦੇ ਤਬਾਦਲੇ




