ਹਰਿਆਣਾ, 01 ਜੁਲਾਈ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ ਕੀਤੀ ਹੈ | ਹਰਿਆਣਾ ਦੇ ਸਿਰਸਾ ਜ਼ਿਲ੍ਹੇ ‘ਚ ਕੰਮ ਕਰਦੇ ਤਹਿਸੀਲਦਾਰ ਭਵਨੇਸ਼ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਹਰਿਆਣਾਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਮੁਅੱਤਲੀ ਦੀ ਮਿਆਦ ਦੌਰਾਨ ਭਵਨੇਸ਼ ਕੁਮਾਰ ਦਾ ਮੁੱਖ ਦਫ਼ਤਰ ਡਾਇਰੈਕਟਰ, ਲੈਂਡ ਰਿਕਾਰਡ, ਪੰਚਕੂਲਾ ਹੋਵੇਗਾ। ਮੁਅੱਤਲੀ ਦੀ ਇਹ ਕਾਰਵਾਈ ਹਰਿਆਣਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟੌਲਰੈਂਸ’ ਨੀਤੀ ਤਹਿਤ ਕੀਤੀ ਗਈ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ, ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬਾ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਇਹ ਕਾਰਵਾਈ ਸੂਬੇ ‘ਚ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀ ਹੈ।
Read More: ਪੰਜਾਬ ਸਰਕਾਰ ਨੇ 25 ਜੇਲ੍ਹ ਅਫ਼ਸਰਾਂ ਤੇ ਕਰਮਚਾਰੀਆਂ ਨੂੰ ਕੀਤਾ ਮੁਅੱਤਲ