ਚੰਡੀਗੜ੍ਹ, 27 ਫਰਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh Saini) ਨੇ ਅੱਜ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਨਾਲ ਹਰਿਆਣਾ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਭਵਿੱਖ ਦੇ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਅਤੇ ਕੇਂਦਰੀ ਯੋਜਨਾਵਾਂ ਦ ਲਾਗੂ ਕਰਨ ਦੀ ਪ੍ਰਗਤੀ ਰਿਪੋਰਟ ਨਾਲ ਪ੍ਰਧਾਨ ਮੰਤਰੀ ਨਾਲ ਸਾਂਝੀ ਕੀਤੀ ਹੈ |
ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸੂਬੇ ‘ਚ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸ਼ਲਾਘਾ ਕੀਤੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਹਰਿਆਣਾ ਸਰਕਾਰ ਸਮਾਜ ਦੇ ਸਾਰੇ ਵਰਗ, ਖ਼ਾਸਕਰ ਗਰੀਬ ਅਤੇ ਪੱਛੜੇ ਵਰਗ ਲਈ ਲਗਾਤਾਰ ਭਲਾਈ ਸਕੀਮਾਂ ਲਾਗੂ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖਧਾਰਾ ‘ਚ ਲਿਆਉਣ ਲਈ ਯਤਨ ਜਾਰੀ ਹਨ |
ਮੁੱਖ ਮੰਤਰੀ ਨਾਇਬ ਸਿੰਘ (CM Nayab Singh Saini) ਨੇ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ‘ਚ ਦਿੱਲੀ ਵਿਧਾਨ ਸਭਾ ਚੋਣਾ ‘ਚ ਇਤਿਹਾਸਿਕ ਜਿੱਤ ਦਰਜ ਕਰਨ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਵਾਸੀਆਂ ਨੂੰ ਵੀ ਹੁਣ ਕੇਂਦਰ ਦੀ ਹਰ ਯੋਜਨਾ ਦਾ ਲਾਭ ਮਿਲੇਗਾ|
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ‘ਚ ਹਵਾਈ, ਰੇਲਮਾਰਗ ਅਤੇ ਸੜਕ ਆਵਾਜਾਈ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਧੁਨਿਕ ਇੰਫ੍ਰਾਸਟਕਚਰ ਦੇ ਨਿਰਮਾਣ ਨਾਲ ਸਥਾਨਕ ਲੋਕਾਂ ਸਮੇਤ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਸਹੂਲਤ ਮਿਲ ਸਕੇ ਅਤੇ ਹਰਿਆਣਾ ਸੂਬੇ ਤੇਜੀ ਨਾਲ ਦੇਸ਼ ਵਿਚ ਸੱਭ ਤੋਂ ਵੱਡਾ ਨਿਵੇਸ਼ ਹੱਬ ਬਣ ਸਕੇ।
ਮੁੱਖ ਮੰਤਰੀ ਨੇ ਸੂਬੇ ਦੀ ਢਾਈ ਕਰੋੜ ਨਾਗਰਿਕਾਂ ਵੱਲੋਂ ਪ੍ਰਧਾਨ ਮੰਤਰੀ ਨੁੰ ਭਰੋਸਾ ਦਿੰਦੇ ਹੋਏ ਕਿਹਾ ਕਿ ਮਾਰਚ 2047 ਤੱਕ ਭਾਰਤ ਨੂੰ ਵਿਕਾਸ ਰਾਸ਼ਟਰ ਬਣਾਉਣ ਦੇ ਟੀਚੇ ‘ਚ ਹਰਿਆਣਾ ਆਪਣਾ ਅਹਿਮ ਯੋਗਦਾਨ ਦੇਵੇਗਾ ਅਤੇ ਭਾਰਤ ਦੇ ਨਾਲ-ਨਾਲ ਹਰਿਆਣਾ ਵੀ ਵਿਕਸਿਤ ਸੂਬਾ ਬਣੇਗਾ।
Read More: ਹਰਿਆਣਾ ਸਰਕਾਰ ਨੇ 100 ਦਿਨਾਂ ‘ਚ ਚੋਣ ਮੈਨੀਫੈਸਟੋ ਦੇ 18 ਵਾਅਦੇ ਪੂਰੇ ਕੀਤੇ: CM ਨਾਇਬ ਸਿੰਘ ਸੈਣੀ