Site icon TheUnmute.com

ਗੁਰੂਗ੍ਰਾਮ ‘ਚ ਸੁਸ਼ਾਸਨ ਦਿਵਸ ਦੇ ਸੂਬਾ ਪੱਧਰੀ ਸਮਾਗਮ CM ਨਾਇਬ ਸਿੰਘ ਸੈਣੀ ਕਰਨਗੇ ਸ਼ਿਰਕਤ

Good Governance Day

ਚੰਡੀਗੜ੍ਹ, 17 ਦਸੰਬਰ 2024: ਹਰਿਆਣਾ ‘ਚ 25 ਦਸੰਬਰ ਨੂੰ ਸੁਸ਼ਾਸਨ ਦਿਵਸ (Good Governance Day) ਦੇ ਮੌਕੇ ‘ਤੇ ਗੁਰੂਗ੍ਰਾਮ ‘ਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਮੁਤਾਬਕ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਫਰੀਦਾਬਾਦ ‘ਚ ਜ਼ਿਲ੍ਹਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਕੈਥਲ ‘ਚ ਹੋਣਗੇ।

ਭਿਵਾਨੀ ਵਿਖੇ ਸਮਾਗਮ (Good Governance Day) ‘ਚ ਊਰਜਾ ਮੰਤਰੀ ਅਨਿਲ ਵਿਜ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਹਿਸਾਰ, ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੂੰਹ ਅਤੇ ਸਕੂਲ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਮਾਲ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਰੇਵਾੜੀ, ਸਹਿਕਾਰਤਾ ਮੰਤਰੀ ਅਰਵਿੰਦ ਕੁਮਾਰ ਸ਼ਰਮਾ ਮਹਿੰਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਝੱਜਰ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਕਰਨਾਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨ ਕੁਮਾਰ ਯਮੁਨਾਨਗਰ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਪਲਵਲ ‘ਚ ਕਰਵਾਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Read More: Farmers Protest: ਹਰਿਆਣਾ ਦੇ ਖੇਤੀਬਾੜੀ ਮੰਤਰੀ ਵੱਲੋਂ CM ਭਗਵੰਤ ਮਾਨ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਸਲਾਹ

Exit mobile version