Ponds

CM ਨਾਇਬ ਸਿੰਘ ਸੈਣੀ ਵੱਲੋਂ ਸੂਬੇ ਦੇ ਤਲਾਬਾਂ ਦੀ ਸਫਾਈ ਤੇ ਨਹਿਰਾਂ ਦੇ ਬੰਨ੍ਹ ਮਜ਼ਬੂਤ ​​ਕਰਨ ਦੇ ਹੁਕਮ

ਚੰਡੀਗੜ੍ਹ, 17 ਜਨਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਟੋਭਿਆਂ (Ponds) ਦੀ ਸਫਾਈ ਕਰਵਾਉਣ ਦੇ ਹੁਕਮ ਦਿੱਤੇ ਤਾਂ ਜੋ ਉਨ੍ਹਾਂ ਦੇ ਪਾਣੀ ਦੀ ਵਰਤੋਂ ਜਾਨਵਰਾਂ ਦੇ ਪੀਣ ਜਾਂ ਸਿੰਚਾਈ ਆਦਿ ਲਈ ਕੀਤੀ ਜਾ ਸਕੇ। ਪੰਚਾਇਤਾਂ ਦੀ ਮੱਦਦ ਨਾਲ ਪਿੰਡ ਵਾਸੀਆਂ ਨੂੰ ਘਰਾਂ ਦਾ ਕੂੜਾ ਅਤੇ ਗੰਦਾ ਪਾਣੀ ਟੋਭਿਆਂ ‘ਚ ਨਾ ਜਾਣ ਦੇਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਦੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦਾ ਟੀਚਾ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਹ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਧਰਤੀ ਹੇਠਲੇ ਪਾਣੀ ਦਾ ਘਟਣਾ ਦੇਸ਼ ਲਈ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਚੁਣੌਤੀ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਨੇ ਲੋਕਾਂ ਨੂੰ ਪਾਣੀ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਡਾਰਕ ਜ਼ੋਨਾਂ ‘ਚ ਵੱਧ ਤੋਂ ਵੱਧ ਟੋਭੇ (Ponds) ਬਣਾਉਣੇ ਚਾਹੀਦੇ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਨੂੰ ਸਟੋਰ ਕੀਤਾ ਜਾ ਸਕੇ। ਇਸ ਨਾਲ ਜਿੱਥੇ ਜ਼ਮੀਨੀ ਪਾਣੀ ਦੇ ਪੱਧਰ ‘ਚ ਸੁਧਾਰ ਹੋਵੇਗਾ, ਉੱਥੇ ਹੀ ਇਸ ਪਾਣੀ ਨੂੰ ਬਾਰਿਸ਼ ਤੋਂ ਬਾਅਦ ਹੋਰ ਉਦੇਸ਼ਾਂ ਲਈ ਵੀ ਵਰਤਿਆ ਜਾ ਸਕਦਾ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ‘ਚ ਜਲ ਆਡਿਟ ਰਾਹੀਂ ਵਿਆਪਕ ਜਲ ਪ੍ਰਬੰਧਨ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ ‘ਚ ਦਰਿਆਵਾਂ ਨੂੰ ਜੋੜਨ ਲਈ “ਰਿਵਰ ਲਿੰਕਿੰਗ ਪ੍ਰੋਜੈਕਟ” ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਹੈ।

ਇਸ ਤਹਿਤ ਸੂਬੇ ਦੀਆਂ ਸਾਰੀਆਂ ਨਹਿਰਾਂ ਅਤੇ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ​​ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕੰਮ ਮਨਰੇਗਾ ਸਕੀਮ ਤਹਿਤ ਕੀਤਾ ਜਾ ਸਕਦਾ ਹੈ। ਬੰਨ੍ਹ ਨੂੰ ਮਜ਼ਬੂਤ ​​ਕਰਕੇ, ਨਹਿਰ ਦੇ ਟੁੱਟਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨਹਿਰਾਂ ‘ਚੋਂ ਪਾਣੀ ਦੀ ਚੋਰੀ ਰੋਕਣ ਲਈ ਇੱਕ ਟਾਸਕ ਫੋਰਸ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਮੰਤਰੀ ਨੂੰ ਬੈਠਕ ‘ਚ ਦੱਸਿਆ ਕਿ “ਹਰਿਆਣਾ ਤਲਾਅ ਅਤੇ ਰਹਿੰਦ-ਖੂੰਹਦ ਪਾਣੀ ਪ੍ਰਬੰਧਨ ਅਥਾਰਟੀ” ਦੇ ਤਹਿਤ, ਰਾਜ ‘ਚ ਕੁੱਲ 19716 ਟੋਭੇ ਬਣਾਏ ਹਨ, ਜਿਨ੍ਹਾਂ ‘ਚੋਂ 18813 ਪਿੰਡਾਂ ‘ਚ ਹਨ ਅਤੇ ਬਾਕੀ ਸ਼ਹਿਰਾਂ ‘ਚ ਹਨ। ਇਨ੍ਹਾਂ ਸਾਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਸਰੋਵਰ ਤਿਆਰ ਹਨ, ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇ ਅਤੇ ਉਨ੍ਹਾਂ ਦੇ ਕੰਢਿਆਂ ‘ਤੇ ਪੌਦੇ ਵੀ ਲਗਾਏ ਜਾਣ।

Read more: Haryana Cabinet: 23 ਜਨਵਰੀ ਨੂੰ ਹੋਵੇਗੀ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

Scroll to Top