Nitish Kumar

CM ਨਿਤੀਸ਼ ਕੁਮਾਰ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ, ਕਿਹਾ ਵਿਰੋਧੀ ਧਿਰ ਨੂੰ ਇਕਜੁੱਟ ਹੋਣ ਦੀ ਲੋੜ

ਚੰਡੀਗੜ੍ਹ 07 ਸਤੰਬਰ 2022: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੇ ਉਦੇਸ਼ ਨਾਲ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨਾਲ ਮੁਲਾਕਾਤ ਕੀਤੀ।

ਇਸ ਤੋਂ ਪਹਿਲਾਂ ਨਿਤੀਸ਼ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ | ਇਸਦੇ ਨਾਲ ਹੀ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਕੋਈ ਕੰਮ ਨਹੀਂ ਕਰ ਰਹੀ। ਵਿਰੋਧੀ ਧਿਰ ਨੂੰ ਇਕਜੁੱਟ ਹੋਣ ਦੀ ਲੋੜ ਹੈ। ਮੈਂ ਸਿਰਫ ਇਹ ਚਾਹੁੰਦਾ ਹਾਂ ਕਿ ਜ਼ਿਆਦਾਤਰ ਵਿਰੋਧੀ ਇਕਜੁੱਟ ਹੋਣ। ਜੇਕਰ ਵਿਰੋਧੀ ਧਿਰ ਇੱਕਜੁੱਟ ਹੁੰਦੀ ਹੈ ਤਾਂ ਇਹ ਦੇਸ਼ ਦੇ ਹਿੱਤ ਵਿੱਚ ਹੋਵੇਗਾ।

ਇਸਦੇ ਨਾਲ ਹੀ ਨਿਤੀਸ਼ ਕੁਮਾਰ (Nitish Kumar) ਨੇ ਕਿਹਾ ਕਿ ਭਾਜਪਾ ਦੀ ਸਿਰਫ ਪੂਰੇ ਦੇਸ਼ ‘ਤੇ ਕਬਜ਼ਾ ਕਰਨ ਦੀ ਯੋਜਨਾ ਬਣਾ ਰਹੀ ਹੈ | ਇਸ ਲਈ ਇਕਜੁੱਟ ਹੋਣਾ ਜ਼ਰੂਰੀ ਹੈ। ਨੇਤਾ ਵੀ ਆਪਸ ਵਿੱਚ ਗੱਲ ਕਰਨ ਤੋਂ ਬਾਅਦ ਚੁਣਿਆ ਜਾਵੇਗਾ। ਜੋ ਵੀ ਆਗੂ ਬਣਨਾ ਚਾਹੁੰਦਾ ਹੈ, ਉਸਨੂੰ ਚੁਣਿਆ ਜਾਵੇਗਾ।

ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਬੈਠਕ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਜਨਤਾ ਦਲ (ਯੂ) ਨੇਤਾ ਸੰਜੇ ਝਾਅ ਵੀ ਮੌਜੂਦ ਸਨ। ਦੋਵਾਂ ਮੁੱਖ ਮੰਤਰੀਆਂ ਵਿਚਾਲੇ ਕਈ ਸਿਆਸੀ ਮੁੱਦਿਆਂ ‘ਤੇ ਗੱਲਬਾਤ ਹੋਈ।

Scroll to Top