ਚੰਡੀਗੜ੍ਹ 05 ਸਤੰਬਰ 2022: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਅੱਜ ਦਿੱਲੀ ਦੌਰੇ ‘ਤੇ ਹਨ। ਅੱਜ ਉਹ ਦਿੱਲੀ ਵਿੱਚ ਮਹਾਂਗਠਜੋੜ ਵਿੱਚ ਭਾਈਵਾਲ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੀ ਵੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੀ ਏਕਤਾ ਅਤੇ 2024 ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਕਿਹਾ ਜੇਕਰ ਸਮੁੱਚੀ ਵਿਰੋਧੀ ਧਿਰ ਇਕਜੁੱਟ ਹੋ ਜਾਵੇ ਤਾਂ ਚੰਗਾ ਮਾਹੌਲ ਬਣ ਜਾਵੇਗਾ। ਜਿਕਰਯੋਗ ਹੈ ਕਿ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ ਹਾਲ ਹੀ ਵਿੱਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੂੰ ਛੱਡ ਦਿੱਤਾ ਹੈ ਅਤੇ ਹੁਣ ਉਹ ਇੱਕ ਵਾਰ ਫਿਰ ਮਹਾਂਗਠਜੋੜ ਨਾਲ ਗਠਜੋੜ ਕਰਕੇ ਬਿਹਾਰ ਵਿੱਚ ਸਰਕਾਰ ਚਲਾ ਰਿਹਾ ਹੈ।