ਚੰਡੀਗੜ੍ਹ, 19 ਜੁਲਾਈ 2023: ਬੁੱਧਵਾਰ ਨੂੰ ਉੱਤਰਾਖੰਡ ਦੇ ਚਮੋਲੀ (Chamoli) ਜ਼ਿਲ੍ਹੇ ਵਿੱਚ ਇੱਕ ਸੀਵਰ ਪਲਾਂਟ ਵਿੱਚ ਕਰੰਟ ਲੱਗਣ ਕਾਰਨ 16 ਜਣਿਆ ਦੀ ਮੌਤ ਹੋ ਗਈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਹਾਦਸੇ ਦਾ ਮੌਕੇ ਦਾ ਜਾਇਜ਼ਾ ਲੈਣ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੇਹਰਾਦੂਨ ਤੋਂ ਚਮੋਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਦੇਣ ਦੇ ਨਿਰਦੇਸ਼ ਦਿੱਤੇ ਹਨ।
ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਚਮੋਲੀ ਘਟਨਾ ਦੀ ਜਾਣਕਾਰੀ ਲਈ ਹੈ। ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਏਮਜ਼ ਰਿਸ਼ੀਕੇਸ਼ ਲਿਆਂਦਾ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਘਟਨਾ ਦੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ।