ਰੇਖਾ ਗੁਪਤਾ

CM ਰੇਖਾ ਗੁਪਤਾ ਨੇ ਦਿੱਲੀ ਕੈਬਨਿਟ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 08 ਦਸੰਬਰ 2025: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਅੰਮ੍ਰਿਤਸਰ ਪਹੁੰਚੀ। ਇਹ ਦੌਰਾ ਧਾਰਮਿਕ ਅਤੇ ਸੱਭਿਆਚਾਰਕ ਦੋਵਾਂ ਦ੍ਰਿਸ਼ਟੀਕੋਣਾਂ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਇੱਕ ਹੀ ਦਿਨ ‘ਚ ਸ਼ਹਿਰ ਦੇ ਤਿੰਨ ਪ੍ਰਮੁੱਖ ਅਤੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ |

ਮੁੱਖ ਮੰਤਰੀ ਰੇਖਾ ਗੁਪਤਾ ਦਾ ਵਫ਼ਦ ਪਹਿਲਾਂ ਰਾਜਾਸਾਂਸੀ ਹਵਾਈ ਅੱਡੇ ‘ਤੇ ਪਹੁੰਚਿਆ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਥਾਨਕ ਨੁਮਾਇੰਦਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ਤੋਂ ਮੁੱਖ ਮੰਤਰੀ ਦਾ ਕਾਫਲਾ ਸਿੱਧਾ ਵਿਸ਼ਵ ਪ੍ਰਸਿੱਧ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਇਆ। ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਥੇ ਆਪਣਾ ਸਿਰ ਝੁਕਾਇਆ ਅਤੇ ਗੁਰਦੁਆਰੇ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਲਾਲ ਕਿਲ੍ਹੇ ਵਿਖੇ ਕਰਵਾਏ 350ਵੀਂ ਵਰ੍ਹੇਗੰਢ ਸਮਾਗਮਾਂ ਤੋਂ ਬਾਅਦ, ਉਹ ਵਿਸ਼ੇਸ਼ ਤੌਰ ‘ਤੇ ਗੁਰਦੁਆਰੇ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਆਈ ਸੀ। ਰੇਖਾ ਗੁਪਤਾ ਨੇ ਕਿਹਾ ਕਿ ਜਦੋਂ ਦਿੱਲੀ ‘ਚ ਧਮਾਕਾ ਹੋਇਆ, ਤਾਂ ਉਸ ਵੇਲੇ ਮਨ ਘਬਰਾਅ ਗਿਆ ਸੀ ਅਤੇ ਗੁਰੂ ਸਾਹਿਬ ਨੂੰ ਪ੍ਰਾਰਥਨਾ ਕੀਤੀ ਕਿ ਇੰਨਾ ਮਹੱਤਵਪੂਰਨ ਦਿਨ ਸੁਰੱਖਿਅਤ ਅਤੇ ਸ਼ਾਂਤੀਪੂਰਵਕ ਸਮਾਪਤ ਜਾਵੇ।

ਗੁਰੂ ਸਾਹਿਬ ਦੀ ਕਿਰਪਾ ਨਾਲ, ਸ਼ਤਾਬਦੀ ਸੁਚਾਰੂ ਅਤੇ ਪਵਿੱਤਰ ਢੰਗ ਨਾਲ ਮਨਾਈ ਗਈ, ਅਤੇ ਸੰਗਤ ਨੂੰ ਭਰਪੂਰ ਆਸ਼ੀਰਵਾਦ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਦਿਨ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ । ਇਸ ਤੋਂ ਇਲਾਵਾ, ਗੁਰੂ ਸਾਹਿਬਾਨ ਦੀਆਂ ਜੀਵਨੀਆਂ ਅਤੇ ਇਤਿਹਾਸ ‘ਤੇ ਆਧਾਰਿਤ ਕਈ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ, ਜੋ ਬੱਚਿਆਂ ਨੂੰ ਉਨ੍ਹਾਂ ਦੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ‘ਚ ਮੱਦਦ ਕਰਨਗੀਆਂ। ਸੀਸ ਗੰਜ ਸਾਹਿਬ, ਜਿੱਥੇ ਗੁਰੂ ਸਾਹਿਬ ਨੇ ਮਹਾਨ ਕੁਰਬਾਨੀ ਦਿੱਤੀ ਸੀ ਅਤੇ ਲਾਲ ਕਿਲ੍ਹਾ, ਜਿੱਥੇ ਇਤਿਹਾਸ ਗਵਾਹ ਹੈ, ਦੋਵਾਂ ਨੇ ਇਸ ਸ਼ਤਾਬਦੀ ਸਮਾਗਮ ਨੂੰ ਹੋਰ ਵੀ ਖਾਸ ਬਣਾਇਆ।

Read More: ਵੱਡੀ ਖ਼ਬਰ : CM ਰੇਖਾ ਗੁਪਤਾ ਦੀ ਜ਼ੈੱਡ ਸੁਰੱਖਿਆ ਲਈ ਵਾਪਸ, ਦਿੱਲੀ ਪੁਲਿਸ ਹੀ ਕਰੇਗੀ ਸੁਰੱਖਿਆ

Scroll to Top