ਚੰਡੀਗੜ੍ਹ 8 ਜੂਨ 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (nayab singh saini) ਨੇ ਪੰਜਾਬ ਦੇ ਸੰਗਰੂਰ ਸਥਿਤ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ।
ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦਾ ਇੱਕ ਲੰਮਾ ਰਾਜਨੀਤਿਕ ਸਫ਼ਰ ਰਿਹਾ ਹੈ। ਉਹ ਵਿਧਾਇਕ ਵੀ ਰਹੇ, ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਵੀ ਰਹੇ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਨੇ ਮੰਤਰੀ ਵਜੋਂ ਜਨਤਕ ਸੇਵਾ ਦੀ ਜ਼ਿੰਮੇਵਾਰੀ ਨਿਭਾਈ। ਉਹ ਇੱਕ ਬਹੁਤ ਹੀ ਮਜ਼ਬੂਤ ਨੇਤਾ ਸਨ। ਉਨ੍ਹਾਂ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਦੁੱਖ ਸਹਿਣ ਦੀ ਤਾਕਤ ਦੇਣ।
Read More: CM ਨਾਇਬ ਸਿੰਘ ਸੈਣੀ ਪਹੁੰਚੇ ਕੁਰੂਕਸ਼ੇਤਰ, ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ