ਭਾਜਪਾ

ਸੁਨੀਲ ਜਾਖੜ ਨੇ ਹਾਲੇ ਤੱਕ ਭਾਜਪਾ ਆਲਾਕਮਾਨ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: CM ਭਗਵੰਤ ਮਾਨ

ਚੰਡੀਗੜ੍ਹ, 01 ਜਨਵਰੀ 2024: ਮੁੱਖ ਮੰਤਰੀ ਨੇ 26 ਜਨਵਰੀ ਦੀ ਪਰੇਡ ਦੌਰਾਨ ਪੰਜਾਬ ਦੀ ਝਾਕੀ ਨਾ ਵਿਖਾਉਣ ਨੂੰ ਲੈ ਕੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਨਿਰਾਦਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ।

Scroll to Top