Charanjit Singh Channi

CM ਸੁਖਵਿੰਦਰ ਸਿੰਘ ਸੁੱਖੂ ਨੂੰ ਮਿਲੇ MP ਚਰਨਜੀਤ ਸਿੰਘ ਚੰਨੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 27 ਅਗਸਤ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਮਿਲਣ ਹਿਮਾਚਲ ਪ੍ਰਦੇਸ਼ ਪੁੱਜੇ | ਦੋਵੇਂ ਆਗੂਆਂ ਵਿਚਾਲੇ ਇਹ ਮੁਲਾਕਾਤ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਰਕਾਰੀ ਰਿਹਾਇਸ਼ ਓਕ ਓਵਰ ਵਿਖੇ ਹੋਈ |

ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh Channi) ਤੇ ਸੁਖਵਿੰਦਰ ਸਿੰਘ ਸੁੱਖੂ ਵਿਚਾਲੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ ‘ਤੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਕਈ ਸਿਆਸੀ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੁਲਾਕਾਤ ਬਾਰੇ ਚਰਨਜੀਤ ਸਿੰਘ ਚੰਨੀ ਨੇ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ |

Scroll to Top