Sukhwinder Singh Sukhu

CM ਸੁਖਵਿੰਦਰ ਸਿੰਘ ਸੁੱਖੂ ਕਾਂਗਰਸ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਰਨਗੇ ਪ੍ਰਚਾਰ

ਚੰਡੀਗੜ੍ਹ, 06 ਸਤੰਬਰ 2024: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਕਰਨਗੇ। ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ 90 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ | ਜੰਮੂ-ਕਸ਼ਮੀਰ ‘ਚ 25 ਸਤੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ |

ਕਾਂਗਰਸ ਆਲਾਕਮਾਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਹਿਮਾਚਲ ਪ੍ਰਦੇਸ਼ ਦੇ ਦੋਵੇਂ ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਜੰਮੂ-ਕਸ਼ਮੀਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

 

Scroll to Top