CM ਊਧਵ ਨੇ ਕੈਬਨਿਟ ਬੈਠਕ ‘ਚ ਗੈਰ ਹਾਜਰ ਵਿਧਾਇਕਾਂ ਨੂੰ ਜਾਰੀ ਕੀਤੇ ਇਹ ਹੁਕਮ

CM Uddhav

ਚੰਡੀਗੜ੍ਹ 22 ਜੂਨ 2022: ਸ਼ਿਵ ਸੈਨਾ ਆਗੂ ਸੰਜੇ ਰਾਉਤ ਵੱਲੋਂ ਵਿਧਾਨ ਸਭਾ ਭੰਗ ਕੀਤੇ ਜਾਣ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਮਹਾਰਾਸ਼ਟਰ (Maharashtra) ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ CM ਊਧਵ (CM Uddhav) ਕੋਰੋਨਾ ਸੰਕਰਮਿਤ ਹੋਣ ਕਾਰਨ ਵਰਚੁਅਲ ਮੀਟਿੰਗ ਕੀਤੀ ਇਸ ਦੌਰਾਨ ਬੈਠਕ ‘ਚ ਕਈ ਵਿਧਾਇਕ ਮੌਜੂਦ ਹਨ। ਇਸਦੇ ਨਾਲ ਹੀ ਸੂਤਰਾਂ ਦੇ ਮੁਤਾਬਕ ਅੱਠ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

ਕੈਬਨਿਟ ਦੀ ਬੈਠਕ ਖਤਮ ਹੋਣ ਤੋਂ ਬਾਅਦ ਸ਼ਿਵ ਸੈਨਾ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰ ਦਿੱਤਾ ਹੈ। ਸਾਰਿਆਂ ਨੂੰ ਸ਼ਾਮ 5 ਵਜੇ ਊਧਵ ਦੀ ਸਰਕਾਰੀ ਰਿਹਾਇਸ਼ ਵਰਸ਼ਾ ਪਹੁੰਚਣ ਦਾ ਹੁਕਮ ਦਿੱਤਾ ਗਿਆ ਹੈ। ਜੇਕਰ ਕੋਈ ਵਿਧਾਇਕ ਨਹੀਂ ਪਹੁੰਚਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।