CM Yogi Adityanath

30 ਮਈ ਨੂੰ ਮੁੜ ਪੰਜਾਬ ਆਉਣਗੇ CM ਯੋਗੀ ਆਦਿਤਿਆਨਾਥ, ਭਾਜਪਾ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 28 ਮਈ, 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਮੁੜ ਪੰਜਾਬ ਆਉਣਗੇ। ਇਸ ਮੌਕੇ ਯੋਗੀ ਆਦਿਤਿਆਨਾਥ ਮੋਹਾਲੀ ਵਿੱਚ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

ਭਾਜਪਾ ਪਾਰਟੀ ਵੱਲੋਂ ਉਨ੍ਹਾਂ ਦੀ ਜਨਸਭਾ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਮੋਹਤਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਯੋਗੀ ਦੁਪਹਿਰ 2.30 ਵਜੇ ਮੋਹਾਲੀ ਪਹੁੰਚਣਗੇ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ (CM Yogi Adityanath) ਨੇ ਚੰਡੀਗੜ੍ਹ ਰੈਲੀ ਕੀਤੀ ਸੀ । ਇਸ ਵਾਰ ਪੰਜਾਬ ਦੀ ਚੋਣ ਮੈਦਾਨ ‘ਚ ਭਾਜਪਾ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜ ਰਹੀ ਹੈ।

Scroll to Top