June 30, 2024 8:52 am
CM Yogi Adityanath

ਲੁਧਿਆਣਾ ‘ਚ ਭਲਕੇ CM ਯੋਗੀ ਆਦਿਤਿਆਨਾਥ ਦੀ ਚੋਣ ਰੈਲੀ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ

ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ ਲੋਕ ਸਭਾ ਚੋਣ 2024 ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਚੋਣ ਰੈਲੀ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਯੋਗੀ ਲੁਧਿਆਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਵੋਟਾਂ ਮੰਗਣਗੇ।

ਯੋਗੀ ਆਦਿਤਿਆਨਾਥ (CM Yogi Adityanath) ਤੋਂ ਇਲਾਵਾ ਭਾਜਪਾ ਦੇ ਹੋਰ ਵੱਡੇ ਆਗੂ ਵੀ ਉਨ੍ਹਾਂ ਨਾਲ ਲੁਧਿਆਣਾ ਆਉਣਗੇ। ਅਜਿਹੇ ‘ਚ ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੀਐਮ ਯੋਗੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।